ਕਿਸਾਨ ਆਜਾਦੀ ਦਿਹਾੜੇ ਮੋਕੇ ਕੱਢਣਗੇ ਟੈ੍ਰਕਟਰ ਮਾਰਚ ਤੇ ਸਾੜਨਗੇ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ
ਚੰਡੀਗੜ੍ਹ : ਕਿਸਾਨਾਂ ਵਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਦੇ ਚਲਦਿਆਂ ਆਜਾਦੀ ਦਿਹਾੜੇ ਵਾਲੇ ਦਿਨ ਟੈ੍ਰਕਟਰ ਮਾਰਚ ਕੱਢਿਆ ਜਾਵੇਗਾ ਤੇ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਦੱਸਣਯੋਗ ਹੈ ਕਿ ਕਿਸਾਨਾਂ ਵਲੋਂ ਫਸਲਾਂ ਦੇ ਘਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਕੀਤੇ ਜਾ ਰਹੇ ਸੰਘਰਸ਼ ਦੇ ਚਲਦਿਆਂ ਸੰਘਰਸ਼ ਨੂੰ 183 ਦਿਨ ਬੀਤ ਚੁੱਕੇ ਹਨ।