ਪੁਰਾਣੀ ਰੰਜਿਸ਼ ਦੇ ਚਲਦਿਆਂ ਦੇਰ ਰਾਤ ਘਰ ਚ ਵੜ ਕੇ ਨਿਹੰਗ ਸਿੰਘ ਨੇ ਕੀਤਾ ਨੌਜਵਾਨ ਦਾ ਕਤਲ

ਪੁਰਾਣੀ ਰੰਜਿਸ਼ ਦੇ ਚਲਦਿਆਂ ਦੇਰ ਰਾਤ ਘਰ ਚ ਵੜ ਕੇ ਨਿਹੰਗ ਸਿੰਘ ਨੇ ਕੀਤਾ ਨੌਜਵਾਨ ਦਾ ਕਤਲ
ਅੰਮ੍ਰਿਤਸਰ, 29 ਅਗਸਤ 2024- ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ਵਿੱਚ ਨਿਹੰਗ ਸਿੰਘ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ ਪਿੰਡ ਦੇ ਵਿੱਚ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵਰਕੇ ਉਸਨੂੰ ਬੁਰੀ ਤਰੀਕੇ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਹਨਾਂ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ ਜਿਸ ਦੇ ਚਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ। ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਵਿੱਚ ਪੁਰਾਣੀ ਰੰਜਿਸ਼ ਨੂੰ ਕਰਕੇ ਨਿਹੰਗ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ ਅਤੇ ਪਰਿਵਾਰ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top