ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਤੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਾਉਣਾ ਲਾਜ਼ਮੀ- ਵਧੀਕ ਜ਼ਿਲ੍ਹਾ ਮੈਜਿਸਟਰੇਟ

ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਤੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਾਉਣਾ ਲਾਜ਼ਮੀ- ਵਧੀਕ ਜ਼ਿਲ੍ਹਾ ਮੈਜਿਸਟਰੇਟ
ਸੰਗਰੂਰ, 31 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸੰਗਰੂਰ ਵਿੱਚ ਕੋਈ ਵੀ ਵਿਅਕਤੀ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀ ਚਲਾਏਗਾ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਅਜਿਹੀਆਂ ਗੱਡੀਆਂ ਜਿਨ੍ਹਾਂ ਦੇ ਅੱਗੇ ਪਿਛੇ ਲਾਈਟਾਂ ਨਹੀ ਹਨ, ਉਨ੍ਹਾਂ ਉੱਪਰ ਰਿਫਲੈਕਟਰ ਆਦਿ ਨਾ ਲੱਗੇ ਹੋਣ ਕਾਰਨ ਅੱਗੇ ਤੋਂ ਤੇਜ ਲਾਈਟਾਂ ਵਾਲਾ ਵਹੀਕਲ ਆਉਣ ’ਤੇ ਅਜਿਹੇ ਵਹੀਕਲ ਵਿਖਾਈ ਨਹੀਂ ਦਿੰਦੇ ਅਤੇ ਐਕਸੀਡੈਂਟ ਦਾ ਕਾਰਨ ਬਣਦੇ ਹਨ। ਇਸ ਨਾਲ ਜਿੱਥੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ, ਉਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਨੁਕਸੇ ਅਮਨ ਦਾ ਖਤਰਾ ਹੋਣ ਦੀ ਸੰਭਾਵਨਾ ਵੀ ਬਣ ਜਾਂਦੀ ਹੈ। ਇਸ ਲਈ ਅਜਿਹੇ ਵਹੀਕਲਜ਼ ਨੂੰ ਰਿਫਲੈਕਟਰ ਲਾਏ ਬਿਨ੍ਹਾਂ ਚਲਾਉਣ ’ਤੇ ਰੋਕ ਲਾਉਣੀ ਲੋਕ ਹਿੱਤ ਵਿੱਚ ਜਰੂਰੀ ਹੈ। ਇਸ ਸਬੰਧ ਵਿੱਚ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 6842 ਆਫ਼ 2000 ਵਿੱਚ ਅਗਵਾਈ ਲੀਹਾਂ ਦਿੱਤੀਆਂ ਗਈਆਂ ਹਨ ਕਿ ਅਜਿਹੇ ਵਹੀਕਲਾਂ ਦੇ ਅੱਗੇ ਪਿੱਛੇ ਰਿਫਲੈਕਟਰ ਲਾਏ ਜਾਣ। ਇਹ ਹੁਕਮ 27 ਅਕਤੂਬਰ 2024 ਤੱਕ ਲਾਗੂ ਰਹੇਗਾ।

Leave a Comment

Your email address will not be published. Required fields are marked *

Scroll to Top