ਫਿਲਮ ਐਮਰਜੈਂਸੀ ਤੇ ਰੋਕ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਬਾਬਾ ਬਕਾਲਾ ਸਾਹਿਬ ਨੇੜੇ ਇਕੱਠੇ ਹੋ ਕੇ ਦੇਣਗੇ ਐਸ. ਡੀ. ਐਮ. ਨੂੰ ਮੰਗ ਪੱਤਰ
ਅੰਮ੍ਰਿਤਸਰ : ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰ ਗਈ ਹੈ। ਫਿਲਮ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਪੰਜਾਬ ਵਿੱਚ ਇਸ ਫਿਲਮ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ। ਕਈ ਸਿੱਖ ਜਥੇਬੰਦੀਆਂ ਫ਼ਿਲਮ ਉੱਤੇ ਰੋਕ ਦੀ ਮੰਗ ਕਰ ਰਹੀਆਂ ਹਨ । ਇਸ ਵਿਚਾਲੇ ਅੱਜ ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਬਾਬਾ ਬਕਾਲਾ ਸਾਹਿਬ ਨੇੜੇ ਇਕੱਤਰ ਹੋ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਵੀ ਸਮਰਥਕਾਂ ਕੋਲ ਪੁੱਜੇ ਹਨ । ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਐਸ ਡੀ ਐਮ ਬਾਬਾ ਬਕਾਲਾ ਸਾਹਿਬ ਦਫਤਰ ਵਿਖੇ ਪਹੁੰਚ ਕੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਖਿਲਾਫ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਦੇਣਗੇ। ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਦਾ ਕਹਿਣਾ ਹੈ ਕਿ ਫਿਲਮ ‘ਤੇ ਰੋਕ ਨਾ ਲਗਾਈ ਗਈ ਤਾਂ ਅਗਲਾ ਪ੍ਰੋਗਰਾਮ ਉਲੀਕਾਂਗੇ।