ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਜਵਾ ਡਿਵੈਲਪਰਜ਼ ਦੇ ਮਾਲਕ ਤੇ ਲਗਾਈ ਜਾਇਦਾਦ ਨੂੰ ਅੱਗੇ ਵੇਚਣ `ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਜਵਾ ਡਿਵੈਲਪਰਜ਼ ਦੇ ਮਾਲਕ ਤੇ ਲਗਾਈ ਜਾਇਦਾਦ ਨੂੰ ਅੱਗੇ ਵੇਚਣ `ਤੇ ਰੋਕ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਜਵਾ ਡਿਵੈਲਪਰਜ਼ `ਤੇ ਵੱਡੀ ਕਾਰਵਾਈ ਕੀਤੀ ਹੈ। ਅਦਾਲਤ ਨੇ ਮਾਲਕ ਜਰਨੈਲ ਸਿੰਘ ਬਾਜਵਾ ਦੀ ਜਾਇਦਾਦ ਨੂੰ ਅੱਗੇ ਵੇਚਣ `ਤੇ ਰੋਕ ਲਗਾ ਦਿੱਤੀ ਹੈ। ਅਦਾਲਤੀ ਹੁਕਮਾਂ ਤੋਂ ਬਾਅਦ ਹੁਣ ਬਾਜਵਾ ਆਪਣੀ ਜਾਇਦਾਦ ਦਾ ਕੋਈ ਲੈਣ-ਦੇਣ ਨਹੀਂ ਕਰ ਸਕਣਗੇ। ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੇਸ਼ ਨਾ ਹੋਣ ਕਾਰਨ ਅਦਾਲਤ ਦੀ ਮਾਣਹਾਨੀ ਦਾ ਸਾਹਮਣਾ ਕਰ ਰਹੇ ਜਰਨੈਲ ਬਾਜਵਾ ਨੇ ਸ਼ੁੱਕਰਵਾਰ ਨੂੰ ਅਦਾਲਤ `ਚ ਪੇਸ਼ ਹੋ ਕੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ। ਪਰ ਹਾਈ ਕੋਰਟ ਨੇ ਬਾਜਵਾ ਦੀ ਮੁਆਫੀ ਨੂੰ ਫਿਲਹਾਲ ਸਵੀਕਾਰ ਨਹੀਂ ਕੀਤਾ ਅਤੇ ਮਾਮਲੇ ਦੀ ਸੁਣਵਾਈ 25 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।ਬਾਜਵਾ ਖਿਲਾਫ ਹਾਈਕੋਰਟ ਨੇ ਅਦਾਲਤ ਦੀ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਜਸਟਿਸ ਸੰਦੀਪ ਮੌਦਗਿਲ ਨੇ ਬਾਜਵਾ ਨੂੰ ਪੁੱਛਿਆ ਕਿ ਉਨ੍ਹਾਂ ਖਿਲਾਫ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਕਿਉਂ ਨਾ ਚਲਾਇਆ ਜਾਵੇ। ਹਾਈਕੋਰਟ ਦੇ ਵਾਰ-ਵਾਰ ਹੁਕਮਾਂ ਦੇ ਬਾਵਜੂਦ ਬਾਜਵਾ ਅਦਾਲਤ `ਚ ਪੇਸ਼ ਨਹੀਂ ਹੋ ਰਹੇ ਸਨ, ਜਿਸ `ਤੇ ਅਦਾਲਤ ਨੇ ਪੰਜਾਬ ਦੇ ਡੀਜੀਪੀ ਨੂੰ ਅਦਾਲਤ `ਚ ਪੇਸ਼ ਹੋ ਕੇ ਬਾਜਵਾ ਖਿਲਾਫ ਦਰਜ ਸਾਰੇ ਮਾਮਲਿਆਂ ਦਾ ਵੇਰਵਾ ਪੇਸ਼ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਬਾਜਵਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Leave a Comment

Your email address will not be published. Required fields are marked *

Scroll to Top