ਔਲਾਦ ਨਾ ਹੋਣ ਤੋਂ ਨਿਰਾਸ਼ ਮਹਾਰਾਸ਼ਟਰ ਦੇ ਠਾਣੇ ਜਿ਼ਲ੍ਹੇ `ਚ ਜੋੜੇ ਨੇ ਆਪਣੇ ਘਰ `ਚ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
ਠਾਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਠਾਣੇ ਜਿ਼ਲ੍ਹੇ `ਚ ਜੋੜੇ ਨੇ ਆਪਣੇ ਘਰ `ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ । ਇਕ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਸ਼ਾਹਪੁਰ ਦੇ ਨਾਦਗਾਂਵ ਇਲਾਕੇ `ਚ ਹਰੇਸ਼ ਉਗਾਡੇ (28) ਅਤੇ ਉਸ ਦੀ ਪਤਨੀ ਨੀਲਮ (25) ਦੀਆਂ ਲਾਸ਼ਾਂ ਉਨ੍ਹਾਂ ਦੇ ਅਪਾਰਟਮੈਂਟ `ਚ ਲਟਕੀਆਂ ਮਿਲੀਆਂ। ਉਨ੍ਹਾਂ ਦੱਸਿਆ ਕਿ ਗੁਆਂਢੀਆਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਲਾਸ਼ਾਂ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤੀਆਂ ਗਈਆਂ। ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਜੋੜੇ ਨੇ ਇਸ ਲਈ ਖ਼ੁਦਕੁਸ਼ੀ ਕੀਤੀ, ਕਿਉਂਕਿ ਉਹ ਔਲਾਦ ਨਾ ਹੋਣ ਤੋਂ ਨਿਰਾਸ਼ ਸਨ ।