ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਪਟਿਆਲਾ ਰੇਂਜ ਦੇ ਨਿਵਾਸੀਆਂ, ਪੁਲਿਸ ਤੇ ਸਿਵਲ ਪ੍ਰਸ਼ਾਸਨ ਮੀਡੀਆ ਦਾ ਧੰਨਵਾਦ
ਪਟਿਆਲਾ, 25 ਸਤੰਬਰ : ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਹਰਚਰਨ ਸਿੰਘ ਭੁੱਲਰ, ਜਿਨ੍ਹਾਂ ਦਾ ਅੱਜ ਤਬਾਦਲਾ ਬਠਿੰਡਾ ਰੇਂਜ ਦੇ ਡੀ.ਆਈ.ਜੀ. ਵਜੋਂ ਹੋ ਗਿਆ ਹੈ, ਨੇ ਪਟਿਆਲਾ ਰੇਂਜ ਦੇ ਨਿਵਾਸੀਆਂ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਅਤੇ ਮੀਡੀਆ ਦਾ ਧੰਨਵਾਦ ਕੀਤਾ ਹੈ । 1 ਜਨਵਰੀ 2024 ਨੂੰ ਪਟਿਆਲਾ ਰੇਂਜ ਦੇ ਡੀ.ਆਈ.ਜੀ. ਵਜੋਂ ਅਹੁਦਾ ਸੰਭਾਲਣ ਮਗਰੋਂ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪਟਿਆਲਾ ਰੇਂਜ ਦੇ ਜ਼ਿਲ੍ਹਿਆਂ ਦੀ ਪੁਲਿਸ ਨੇ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਵੱਡਾ ਯੋਗਦਾਨ ਪਾਇਆ ਉਥੇ ਹੀ ਨਸ਼ਾ ਤਸਕਰਾਂ ਖ਼ਿਲਾਫ਼ ਵੀ ਅਹਿਮ ਕਾਰਵਾਈਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਉਹ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਸਮੇਤ ਡਿਪਟੀ ਕਮਿਸ਼ਨਰਾਂ ਦਾ ਖਾਸ ਤੌਰ ‘ਤੇ ਧੰਨਵਾਦ ਕਰਦੇ ਹਨ । ਡੀ.ਆਈ.ਜੀ. ਭੁੱਲਰ ਨੇ ਕਿਹਾ ਕਿ ਰੇਂਜ ਦੇ ਸਾਰੇ ਜ਼ਿਲ੍ਹਿਆਂ ਦੇ ਵਸਨੀਕਾਂ ਨੇ ਵੀ ਪੁਲਿਸ ਵਿੱਚ ਭਰੋਸਾ ਜਤਾਇਆ ਅਤੇ ਮੀਡੀਆ ਨੇ ਪੁਲਿਸ ਵੱਲੋਂ ਕੀਤੇ ਗਏ ਚੰਗੇ ਕਾਰਜਾਂ ਨੂੰ ਲੋਕਾਂ ਤੱਕ ਪੁੱਜਦਾ ਕੀਤਾ, ਜਿਸ ਲਈ ਉਹ ਲੋਕਾਂ ਅਤੇ ਮੀਡੀਆ ਦਾ ਵੀ ਖਾਸ ਧੰਨਵਾਦ ਕਰਦੇ ਹਨ।