ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਲਈ 31 ਅਕਤੂਬਰ ਤੋਂ ਪਹਿਲਾਂ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ: ਨਵਨੀਤ ਕੌਰ

ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਲਈ 31 ਅਕਤੂਬਰ ਤੋਂ ਪਹਿਲਾਂ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ: ਨਵਨੀਤ ਕੌਰ
ਸੰਗਰੂਰ, 30 ਸਤੰਬਰ : ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ , ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆ ਹਨ ਅਤੇ ਮੁਕੰਮਲ ਤੌਰ ‘ਤੇ ਜਾਂ ਅੰਸ਼ਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਆਦਿ ਸੁਵਿਧਾਵਾਂ ਮੁਹੱਈਆਂ ਕਰਵਾ ਰਹੀਆ ਹਨ, ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਹੋਣਾ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਜਿਹੜੀਆਂ ਗੈਰ ਸਰਕਾਰੀ ਸੰਸਥਾਵਾਂ ਹਾਲੇ ਤੱਕ ਇਸ ਐਕਟ ਅਧੀਨ ਰਜਿਸਟਰਡ ਨਹੀਂ ਹਨ, ਉਹ 31 ਅਕਤੂਬਰ 2024 ਤੋਂ ਪਹਿਲਾਂ—ਪਹਿਲਾਂ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸੰਗਰੂਰ ਕਮਰਾ 211—212, ਦੂਜੀ ਮੰਜ਼ਿਲ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਨੋਟੀਫਾਈਡ ਜੇ.ਜੇ.ਮਾਡਲ ਰੂਲਜ਼ ਫਾਰਮ ਨੰਬਰ 27 ਅਨੁਸਾਰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ 31 ਅਕਤੂਬਰ 2024 ਤੋਂ ਬਾਅਦ ਜੇਕਰ ਕੋਈ ਗੈਰ—ਸਰਕਾਰੀ ਸੰਸਥਾ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀ ਹੈ, ਪਰੰਤੂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ) ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀ ਹੈ, ਤਾਂ ਉਸ ਸੰਸਥਾ ਦੇ ਵਿਰੁੱਧ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਸਥਾ ਨੂੰ ਰਜਿਸਟਰਡ ਕਰਵਾਉਣ ਦੀ ਜਾਣਕਾਰੀ ਲੈਣ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸੰਗਰੂਰ ਕਮਰਾ 211—212, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਜਾਂ ਫੋਨ ਨੰਬਰ 92566—16132 , 01672—232100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top