ਪੰਜਾਬੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਸਿੱਖਿਆ ਪ੍ਰੋਗਰਾਮ ਜਾਗਰੂਤਾ ਸੰਬੰਧੀ 16ਵਾਂ ਪ੍ਰੋਗਰਾਮ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਸਿੱਖਿਆ ਪ੍ਰੋਗਰਾਮ ਜਾਗਰੂਤਾ ਸੰਬੰਧੀ 16ਵਾਂ ਪ੍ਰੋਗਰਾਮ ਕਰਵਾਇਆ
ਪਟਿਆਲਾ, 8 ਅਕਤੂਬਰ : ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਰਾਸ਼ਟਰੀ ਸਿੱਖਿਆ ਪ੍ਰੋਗਰਾਮ ਜਾਗਰੂਤਾ ਸੰਬੰਧੀ ਲੜੀ ਵਿੱਚ 16ਵਾਂ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ । ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਵਾਈਸ ਚਾਂਸਲਰ ਸ਼੍ਰੀ ਕਮਲ ਕਿਸ਼ੋਰ ਯਾਦਵ ਅਗਵਾਈ ਵਿੱਚ ਰਾਸ਼ਟਰੀ ਸਿੱਖਿਆ ਪ੍ਰੋਗਰਾਮ (ਐੱਨ. ਈ. ਪੀ.) ਬਾਰੇ ਇਹ ਓਰੀਐਂਟੇਸ਼ਨ ਪ੍ਰੋਗਰਾਮ ਅੱਠ ਦਿਨਾਂ ਲਈ ਚੱਲਣਾ ਹੈ। ਉਨ੍ਹਾਂ ਦੱਸਿਆ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਅਕਾਦਮਿਕ ਉੱਤਮਤਾ ਲਈ ਤਿਆਰ ਕਰਨਾ, ਉਨ੍ਹਾਂ ਦੀ ਪੇਸ਼ੇਵਰ ਸਮਰਥਾ ਨੂੰ ਵਧਾਉਣਾ, ਰਾਸ਼ਟਰੀ ਵਿਕਾਸ ਦੇ ਯਤਨਾਂ ਵਿੱਚ ਸਰਗਰਮੀ ਨਾਲ਼ ਸ਼ਮੂਲੀਅਤ ਕਰਨ ਦੇ ਯੋਗ ਬਣਾਉਂਦਿਆਂ ਰਾਸ਼ਟਰੀ ਸਿੱਖਿਆ ਨੀਤੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਉਦਘਾਟਨੀ ਸੈਸ਼ਨ ਦੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ ਨੇ ਆਪਣੇ ਸੰਬੋਧਨ ਵਿੱਚ ਜ਼ੋਰ ਦਿੱਤਾ ਕਿ ਭਾਰਤ ਦੀ ਸਿੱਖਿਆ ਪ੍ਰਣਾਲੀ ਵਿੱਚ ਹੋਏ ਵੱਡੇ ਬਦਲਾਅ ਮਹੱਤਵਪੂਰਨ ਸੁਧਾਰ ਨੂੰ ਦਰਸਾਉਂਦੇ ਹਨ। ਉਨ੍ਹਾਂ ਅਜਿਹੇ ਵਿਸ਼ੇ ਉੱਤੇ ਓਰੀਐਂਟੇਸ਼ਨ ਪ੍ਰੋਗਰਾਮਾਂ ਦੇ ਆਯੋਜਨ ਲਈ ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਦੀ ਸ਼ਲਾਘਾ ਕੀਤੀ।
ਮਕੈਨੀਕਲ ਇੰਜਨੀਅਰਿੰਗ ਤੋਂ ਡਾ. ਵਿਨੋਦ ਵਰਮਾ ਅਤੇ ਅਪਲਾਈਡ ਮੈਨੇਜਮੈਂਟ ਵਿਭਾਗ ਤੋਂ ਡਾ. ਹਿਨਾ ਅਟਵਾਲ, ਜੋ ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾ ਰਹੇ ਹਨ, ਵੱਲੋਂ ਪ੍ਰੋਗਰਾਮ ਦੀ ਰੂਪ ਰੇਖਾ ਬਾਰੇ ਵਿਚਾਰ ਪ੍ਰਗਟਾਏ ।

Leave a Comment

Your email address will not be published. Required fields are marked *

Scroll to Top