PTU ਨੂੰ ਮਿਲਿਆ ਨਵਾਂ VC

ਡਾ. ਸੁਸ਼ੀਲ ਮਿੱਤਲ ਨੂੰ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ
ਚੰਡੀਗੜ੍ਹ, 15 ਜੂਨ 2023: ਪੰਜਾਬ ਦੇ ਰਾਜਪਾਲ ਅਤੇ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨੇ ਡਾ. ਸੁਸ਼ੀਲ ਮਿੱਤਲ ਨੂੰ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ।
ਡਾ. ਸੁਸ਼ੀਲ ਮਿੱਤਲ ਨੂੰ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਨਿਯੁਕਤ ਕੀਤਾ ਗਿਆ ਹੈ।
ਡਾ: ਮਿੱਤਲ ਨੇ 1986 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਭਾਰਤ ਤੋਂ ਕੈਮਿਸਟਰੀ ਵਿੱਚ ਡਾਕਟਰੇਟ ਕੀਤੀ। ਹੁਣ ਉਹ ਐਸ.ਬੀ.ਐਸ. ਸਟੇਟ ਯੂਨੀਵਰਸਿਟੀ, ਗੁਰਦਾਸਪੁਰ (ਨਵੰਬਰ 2021 ਤੋਂ) ਦੇ ਵਾਈਸ-ਚਾਂਸਲਰ ਵਜੋਂ ਸੇਵਾ ਨਿਭਾਅ ਰਹੇ ਹਨ।

Leave a Comment

Your email address will not be published. Required fields are marked *

Scroll to Top