ਪਹਿਲਵਾਨ ਜਿਨਸੀ ਸ਼ੋਸ਼ਣ ਮਾਮਲੇ ਵਿਚ ਬਿਆਨ ਦਰਜ ਕਰਵਾਉਣ ਲਈ ਮੁੱਖ ਗਵਾਹ ਨੂੰ ਸੰਮਨ

ਪਹਿਲਵਾਨ ਜਿਨਸੀ ਸ਼ੋਸ਼ਣ ਮਾਮਲੇ ਵਿਚ ਬਿਆਨ ਦਰਜ ਕਰਵਾਉਣ ਲਈ ਮੁੱਖ ਗਵਾਹ ਨੂੰ ਸੰਮਨ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬਿਆਨ ਦਰਜ ਕਰਵਾਉਣ ਲਈ ਅੱਜ ਮੁੱਖ ਪੀੜਤਾ/ਗਵਾਹ ਨੂੰ ਸੰਮਨ ਜਾਰੀ ਕੀਤਾ ਹੈ । ਇਸ ਮਹਿਲਾ ਪਹਿਲਵਾਨ ਨੇ ਪਿਛਲੇ ਸਾਲ ਜਨਵਰੀ ਵਿੱਚ ਜੰਤਰ-ਮੰਤਰ ’ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ । ਐਡੀਸ਼ਨਲ ਚੀਫ ਜੁਡੀਸ਼ਲ ਮੈਜਿਸਟਰੇਟ ਵੈਭਵ ਚੌਰਸੀਆ ਨੇ ਬਿਆਨ ਦਰਜ ਕਰਵਾਉਣ ਲਈ ਗਵਾਹ ਨੂੰ 14 ਨਵੰਬਰ ਨੂੰ ਤਲਬ ਕੀਤਾ ਹੈ । ਬਚਾਅ ਪੱਖ ਦੇ ਵਕੀਲ ਰਾਜੀਵ ਮੋਹਨ ਨੇ ਅਦਾਲਤ ਨੂੰ ਦਲੀਲ ਦਿੱਤੀ ਕਿ ਇਸ ਗਵਾਹ ਨੂੰ ਸੰਮਨ ਨਹੀਂ ਭੇਜਣਾ ਚਾਹੀਦਾ ਕਿਉਂਕਿ ਐੱਫ ਆਈ ਆਰ ਉਸ ਨੇ ਹੀ ਦਰਜ ਕਰਵਾਈ ਹੈ । ਅਦਾਲਤ ਨੇ ਭਾਜਪਾ ਆਗੂ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਇੱਕ ਸਾਲ ਲਈ ਪਾਸਪੋਰਟ ਨਵਿਆਉਣ ਦੀ ਮਨਜ਼ੂਰੀ ਦੇ ਦਿੱਤੀ ਹੈ ।

Leave a Comment

Your email address will not be published. Required fields are marked *

Scroll to Top