ਨਾ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਨਾ ਹੀ ਉਨ੍ਹਾਂ ਦੀ ਚੌਥੀ ਪੀੜ੍ਹੀ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਬਹਾਲ ਕਰ ਸਕੇਗੀ : ਸ਼ਾਹ

ਨਾ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਨਾ ਹੀ ਉਨ੍ਹਾਂ ਦੀ ਚੌਥੀ ਪੀੜ੍ਹੀ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਬਹਾਲ ਕਰ ਸਕੇਗੀ : ਸ਼ਾਹ
ਕਰਾਡ/ਸਾਂਗਲੀ : ਨਾ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਨਾ ਹੀ ਉਨ੍ਹਾਂ ਦੀ ਚੌਥੀ ਪੀੜ੍ਹੀ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਬਹਾਲ ਕਰ ਸਕੇਗੀ, ਇਹ ਗੱਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਹਾਰਾਸ਼ਟਰ ਦੇ ਸਾਂਗਲੀ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਖੀ।ਇਸੇ ਦੌਰਾਨ ਸ਼ਾਹ ਨੇ ਪੱਛਮੀ ਮਹਾਰਾਸ਼ਟਰ ਦੇ ਕਰਾਡ (ਦੱਖਣੀ) ਵਿਧਾਨ ਸਭਾ ਹਲਕੇ ’ਚ ਵੀ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇੱਥੇ ਅੱਜ ਸੱਤਾਧਾਰੀ ਮਹਾਯੁਤੀ ਗੱਠਜੋੜ ਦੇ ਉਮੀਦਵਾਰਾਂ ਸੁਧੀਰ ਗਾਡਗਿਲ ਅਤੇ ਸੰਜੇ ਕਾਕਾ ਪਾਟਿਲ ਲਈ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਇਹ ਮਤਾ ਪਾਸ ਕਰਨ ਲਈ ਕਾਂਗਰਸ ਵੱਲੋਂ ਕਾਬਜ਼ ਧਿਰ ਨੈਸ਼ਨਲ ਕਾਨਫਰੰਸ ਨੂੰ ਸਮਰਥਨ ਦਿੱਤਾ ਗਿਆ। ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਧਰਤੀ ਤੋਂ ਮੈਂ ਤੁਹਾਨੂੰ ਦੱਸ ਰਿਹਾ ਹਾਂ ਰਾਹੁਲ ਬਾਬਾ ਕਿ ਨਾ ਤੁਸੀਂ ਅਤੇ ਨਾ ਹੀ ਤੁਹਾਡੀ ਚੌਥੀ ਪੀੜ੍ਹੀ ਧਾਰਾ 370 ਬਹਾਲ ਕਰ ਸਕੇਗੀ । ਦੇਸ਼ ਦਾ ਹਰੇਕ ਬੱਚਾ ਕਸ਼ਮੀਰ ਲਈ ਲੜਨ ਨੂੰ ਤਿਆਰ ਹੈ ।

Leave a Comment

Your email address will not be published. Required fields are marked *

Scroll to Top