ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸਪੈਸ਼ਲ ਕੈਂਪ ਦਾ ਲਿਆ ਜਾਇਜ਼ਾ

ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸਪੈਸ਼ਲ ਕੈਂਪ ਦਾ ਲਿਆ ਜਾਇਜ਼ਾ
ਦਿੜ੍ਹਬਾ /ਸੰਗਰੂਰ, 10 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਤਹਿਤ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਸਟੇਸ਼ਨਾਂ ਵਿੱਚ ਅੱਜ ਐਤਵਾਰ ਨੂੰ ਵੀ ਸਪੈਸ਼ਲ ਕੈਂਪਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬੂਥ ਲੈਵਲ ਅਫਸਰਾਂ ਨੇ ਵੋਟਰਾਂ ਨੂੰ ਸੁਵਿਧਾਵਾਂ ਪ੍ਰਦਾਨ ਕੀਤੀਆਂ । ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ ਹੇਠ ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਸਬ ਡਵੀਜ਼ਨ ਦਿੜ੍ਹਬਾ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਦੋ ਰੋਜ਼ਾ ਸਪੈਸ਼ਲ ਕੈਂਪਾਂ ਦਾ ਜਾਇਜ਼ਾ ਲਿਆ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿੱਚ ਸਥਾਪਤ ਪੋਲਿੰਗ ਸਟੇਸ਼ਨ ਦਾ ਦੌਰਾ ਕਰਦਿਆਂ ਦੱਸਿਆ ਕਿ ਅਜਿਹੇ ਹੀ ਕੈਂਪ 23 ਨਵੰਬਰ ਦਿਨ ਸ਼ਨੀਵਾਰ ਅਤੇ 24 ਨਵੰਬਰ ਦਿਨ ਐਤਵਾਰ ਨੂੰ ਵੀ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਉੱਤੇ ਲਗਾਏ ਜਾਣਗੇ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਸਬ ਡਵੀਜ਼ਨ ਦਿੜ੍ਹਬਾ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ, ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ । ਉਨ੍ਹਾਂ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸ਼ਾਮਿਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ ਤੇ ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ ਜਾਂ ਸਹਾਇਕ ਚੋਣ ਰਜਿਸਟਰੇਸ਼ਨ ਅਫਸਰ ਦੇ ਦਫਤਰ ਜਾਂ ਵੋਟਰ ਹੈਲਪ ਲਾਈਨ ਐਪ ਜਾਂ ਐਨ. ਵੀ. ਐਸ. ਪੀ. ਪੋਰਟਲ ਰਾਹੀਂ ਆਨਲਾਈਨ ਬਿਨੇ ਕੀਤਾ ਜਾ ਸਕਦਾ ਹੈ ।

Leave a Comment

Your email address will not be published. Required fields are marked *

Scroll to Top