ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪਾਕਿਸਤਾਨ ਜਾਣ ਲਈ 71 ਸ਼ਰਧਾਲੂਆਂ ਦੇ ਐਂਬੈਸੀ ਨੇ ਕਟੇ ਵੀਜ਼ਾ l
ਅੰਮ੍ਰਿਤਸਰ , 20 ਜੂਨ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ l
ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ l ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ l
ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ l ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਕਾਰੀ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ l ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ l ਇਹ ਜਥਾ 30 ਜੂਨ ਨੂੰ ਵਾਪਿਸ ਦੇਸ਼ ਪਰਤੇਗਾ ਜਿਸਦੇ ਚੱਲਦੇ ਅੱਜ SGPC ਵੱਲੋਂ ਸ਼ਰਧਾਲੂਆਂ ਨੂੰ visa ਲੱਗੇ ਪਾਸਪੋਰਟ ਦਿੱਤੇ ਜਾ ਰਹੇ ਹਨ

Leave a Comment

Your email address will not be published. Required fields are marked *

Scroll to Top