ਦੋ ਨੰਬਰਦਾਰਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੇ ਡੀ. ਸੀ. ਨੇ ਕੀਤਾ ਮੁਅੱਤਲ

ਦੋ ਨੰਬਰਦਾਰਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੇ ਡੀ. ਸੀ. ਨੇ ਕੀਤਾ ਮੁਅੱਤਲ
ਜ਼ੀਰਾ : ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਏ ਜਾਣ ਦੇ ਚਲਦਿਆਂ ਸਖ਼ਤ ਕਾਰਵਾਈ ਕਰਦਿਆਂ ਪ੍ਰਸ਼ਾਸਨ ਵੱਲੋਂ ਲਗਾਤਾਰ ਮੁਕੱਦਮੇ ਵੀ ਦਰਜ ਕੀਤੇ ਜਾ ਰਹੇ ਹਨ ਅਤੇ ਨਾਲ-ਨਾਲ ਨੰਬਰਦਾਰਾਂ ਨੂੰ ਪਿੰਡਾਂ ਉੱਪਰ ਚੌਕਸੀ ਰੱਖਣ ਲਈ ਕਿਹਾ ਗਿਆ ਸੀ ਪਰ ਨੰਬਰਦਾਰ ਖੁਦ ਹੀ ਨਿਯਮਾਂ ਨੂੰ ਛਿੱਕੇ ਟੰਗ ਕੇ ਆਪਣੇ ਖੇਤਾਂ ’ਚ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਡੀ. ਸੀ. ਦੀਪਸਿ਼ਖਾ ਸ਼ਰਮਾ ਵੱਲੋਂ ਦੋ ਨੰਬਰਦਾਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ। ਐੱਸ. ਡੀ. ਐੱਮ. ਗੁਰਮੀਤ ਸਿੰਘ ਮਾਨ ਨੇ ਦੱਸਿਆ ਕਿ ਪਿੰਡ ਸ਼ੇਰਪੁਰ ਤਖਤੂਵਾਲਾ ਦੇ ਨੰਬਰਦਾਰ ਅਤੇ ਪਿੰਡ ਪੰਡੋਰੀ ਜੱਟਾਂ ਦੇ ਨੰਬਰਦਾਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ।

Leave a Comment

Your email address will not be published. Required fields are marked *

Scroll to Top