ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ

ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ
ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਜਿ਼ਮਨੀ ਚੋਣਾਂ ਲਈ ਬੁੱਧਵਾਰ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚਕਾਰ ਪੋਲਿੰਗ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਸ਼ਾਮ 6 ਵਜੇ ਬੰਦ ਹੋਵੇਗੀ। ਮੌਜੂਦਾ ਸੰਸਦ ਮੈਂਬਰਾਂ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਜਿ਼ਮਨੀ ਚੋਣਾਂ ਲਈ ਤਿੰਨ ਔਰਤਾਂ ਸਮੇਤ 45 ਉਮੀਦਵਾਰ ਮੈਦਾਨ ਵਿੱਚ ਹਨ। 831 ਪੋਲਿੰਗ ਸਟੇਸ਼ਨਾਂ ’ਤੇ 3.31 ਲੱਖ ਔਰਤਾਂ ਸਮੇਤ ਕੁੱਲ 6.96 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ 6,400 ਤੋਂ ਵੱਧ ਜਵਾਨ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 17 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਹੋਵੇਗੀ।ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੇਵਲ ਸਿੰਘ ਢਿੱਲੋਂ, ਸੋਹਣ ਸਿੰਘ ਠੰਡਲ ਅਤੇ ਰਵੀਕਰਨ ਸਿੰਘ ਕਾਹਲੋਂ (ਭਾਜਪਾ), ਅੰਮ੍ਰਿਤਾ ਵੜਿੰਗ ਅਤੇ ਜਤਿੰਦਰ ਕੌਰ (ਕਾਂਗਰਸ), ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਇਸ਼ਾਂਕ ਕੁਮਾਰ ਚੱਬੇਵਾਲ (ਆਪ) ਚੋਣ ਮੈਦਾਨ ਵਿੱਚ ਹਨ। ਵੜਿੰਗ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਹੈ। ਜਤਿੰਦਰ ਕੌਰ ਗੁਰਦਾਸਪੁਰ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਹਨ, ਜਿਸ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।

Leave a Comment

Your email address will not be published. Required fields are marked *

Scroll to Top