ਚੰਡੀਗੜ੍ਹ ਦੇ 33 ਸੈਕਟਰ ਵਿਚ ਨਜਾਇਜ਼ ਖੁਦਾਈ ਦੇ ਚਲਦਿਆਂ ਤਿੰਨ ਦਰੱਖਤ ਡਿੱਗੇ

ਚੰਡੀਗੜ੍ਹ ਦੇ 33 ਸੈਕਟਰ ਵਿਚ ਨਜਾਇਜ਼ ਖੁਦਾਈ ਦੇ ਚਲਦਿਆਂ ਤਿੰਨ ਦਰੱਖਤ ਡਿੱਗੇ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 33 `ਚ ਨਾਜਾਇਜ਼ ਖੁਦਾਈ ਕਾਰਨ ਬੀਤੀ ਦੇਰ ਰਾਤ ਮਕਾਨ ਨੰਬਰ 332 ਨੇੜੇ ਚਾਰ ਮਹੀਨਿਆਂ ਤੋਂ ਚੱਲ ਰਹੀ ਨਾਜਾਇਜ਼ ਜ਼ਮੀਨਦੋਜ਼ ਖੁਦਾਈ ਦੌਰਾਨ ਠੇਕੇਦਾਰ ਦੀ ਲਾਪ੍ਰਵਾਹੀ ਕਾਰਨ ਮਕਾਨ ਦੀ ਚਾਰਦੀਵਾਰੀ ਨੇੜੇ ਖੜ੍ਹੇ ਤਿੰਨ ਦਰੱਖਤ ਰਾਤ 10 ਵਜੇ ਡਿੱਗ ਗਏ, ਜਿਸ ਕਾਰਨ ਇਲਾਕੇ `ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਹਾਲਾਂਕਿ ਇਸ ਹਾਦਸੇ `ਚ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਅਤੇ ਠੇਕੇਦਾਰ ਦੀ ਲਾਪ੍ਰਵਾਹੀ `ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।ਘਟਨਾ ਤੋਂ ਤੁਰੰਤ ਬਾਅਦ ਇਲਾਕਾ ਵਾਸੀਆਂ ਨੇ ਕੰਟਰੋਲ ਰੂਮ ਅਤੇ ਇਲਾਕਾ ਕੌਂਸਲਰ ਅੰਜੂ ਕਤਿਆਲ ਨੂੰ ਸੂਚਿਤ ਕੀਤਾ। ਕੌਂਸਲਰ ਨੇ ਮੌਕੇ ’ਤੇ ਪਹੁੰਚ ਕੇ ਇਸ ਨਾਜਾਇਜ਼ ਉਸਾਰੀ ਨੂੰ ਠੇਕੇਦਾਰ ਦੀ ਘੋਰ ਲਾਪਰਵਾਹੀ ਕਰਾਰ ਦਿੱਤਾ । ਉਨ੍ਹਾਂ ਕਿਹਾ ਕਿ ਉਸਾਰੀ ਬਿਨਾਂ ਕਿਸੇ ਮਨਜ਼ੂਰੀ ਦੇ ਚੱਲ ਰਹੀ ਸੀ ਅਤੇ ਠੇਕੇਦਾਰ ਨੇ ਸੁਰੱਖਿਆ ਮਾਪਦੰਡਾਂ ਨੂੰ ਨਜ਼ਰਅੰਦਾਜ਼ ਕੀਤਾ ਸੀ, ਜੇਕਰ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਇਹ ਹਾਦਸਾ ਟਲ ਸਕਦਾ ਸੀ । ਕੌਂਸਲਰ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦਾ ਵਾਅਦਾ ਕਰਦਿਆਂ ਕਿਹਾ ਕਿ ਇਸ ਮਾਮਲੇ ’ਚ ਦੋਸ਼ੀ ਠੇਕੇਦਾਰ ਅਤੇ ਸਬੰਧਤ ਅਧਿਕਾਰੀਆਂ ਖਿ਼ਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ । ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ `ਚ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਲਗਾਤਾਰ ਨਿਗਰਾਨੀ ਰੱਖੀ ਹੁੰਦੀ ਤਾਂ ਅਜਿਹੀ ਘਟਨਾ ਨੂੰ ਰੋਕਿਆ ਜਾ ਸਕਦਾ ਸੀ । ਉਨ੍ਹਾਂ ਮੰਗ ਕੀਤੀ ਕਿ ਨਾਜਾਇਜ਼ ਉਸਾਰੀਆਂ `ਤੇ ਸਖ਼ਤ ਜੁਰਮਾਨਾ ਲਗਾਇਆ ਜਾਵੇ ਅਤੇ ਉਸਾਰੀ ਵਾਲੀਆਂ ਥਾਵਾਂ ਦੀ ਨਿਯਮਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ ।

Leave a Comment

Your email address will not be published. Required fields are marked *

Scroll to Top