ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਐਲਾਨੇ 11 ਉਮੀਦਵਾਰਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਐਲਾਨੇ 11 ਉਮੀਦਵਾਰਾ ਐਲਾਨ
ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ (ਆਪ) ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ. ਸੀ.) ਦੀ ਹੋਈ ਮੀਟਿੰਗ ਤੋਂ ਬਾਅਦ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ । ਪਾਰਟੀ ਵੱਲੋਂ 11 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਵਿਚ 6 ਉਮੀਦਵਾਰ ਭਾਜਪਾ ਅਤੇ ਕਾਂਗਰਸ ਪਾਰਟੀ ਛੱਡ ਕੇ ਆਏ ਹਨ । ਪਹਿਲੀ ਸੂਚੀ ਵਿਚ ਅਲਾਨੇ ਗਏ ਉਮੀਦਵਾਰਾਂ ਵਿੱਚ ਬ੍ਰਹਮਾ ਸਿੰਘ ਤੰਵਰ ਹਲਕਾ ਛਤਰਪੁਰ, ਅਨਿਲ ਬਾਅ ਹਲਕਾ ਕਿਰਾੜੀ ਤੋਂ, ਦੀਪਕ ਸਿੰਗਲਾ ਵਿਸ਼ਵਾਸ ਨਗਰ ਅਤੇ ਸਰਿਤਾ ਸਿੰਘ ਰੋਹਤਾਸ ਨਗਰ ਤੋਂ ਚੋਣ ਲੜਨਗੇ, ਇਸਦੇ ਨਾਲ ਹੀ ਬੀਬੀ ਤਿਆਗੀ ਨੂੰ ਲਕਸ਼ਮੀ ਨਗਰ ਅਤੇ ਰਾਮ ਸਿੰਘ ਨੇਤਾਜੀ ਨੂੰ ਹਲਕਾ ਬਦਰਪੁਰ, ਜ਼ੁਬੇਰ ਚੌਧਰੀ ਨੂੰ ਹਲਕਾ ਸੀਲਮਪੁਰ ਅਤੇ ਹਲਕਾ ਸੀਮਾਪੁਰੀ ਤੋਂ ਵੀਰ ਸਿੰਘ ਧੀਗਾਨ, ਗੌਰਵ ਸ਼ਰਮਾ ਹਲਕਾ ਘੋਡਾ, ਕਰਾਵਲ ਨਗਰ ਤੋਂ ਮਨੋਜ ਤਿਆਗੀ ਅਤੇ ਸੋਮੇਸ਼ ਸ਼ੌਕੀਨ ਨੂੰ ਹਲਕਾ ਮਟਿਆਲਾ ਤੋਂ ‘ਆਪ’ ਦੇ ਉਮੀਦਵਾਰ ਬਣਾਇਆ ਗਿਆ ਹੈ ।

Leave a Comment

Your email address will not be published. Required fields are marked *

Scroll to Top