Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 5:39 pm

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਵਿਚ ਬਣੇ ਹੋਟਲ ਲਲਿਤ ਨੂੰ ਆਈ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ

ਚੰਡੀਗੜ੍ਹ ਵਿਚ ਬਣੇ ਹੋਟਲ ਲਲਿਤ ਨੂੰ ਆਈ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ

ਚੰਡੀਗੜ੍ਹ ਵਿਚ ਬਣੇ ਹੋਟਲ ਲਲਿਤ ਨੂੰ ਆਈ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੇ ਹੋਟਲ ਲਲਿਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਸ ਟੀਮ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਦੇ ਨਾਲ ਚੰਡੀਗੜ੍ਹ ਆਈ. ਟੀ. ਪਾਰਕ ਸਥਿਤ ਮਸ਼ਹੂਰ ਹੋਟਲ ਪਹੁੰਚੀ । ਪੁਲਸ ਨੇ ਹੋਟਲ ਦੇ ਹਰ ਕੋਨੇ-ਕੋਨੇ ਦੀ ਤਲਾਸ਼ੀ ਲਈ, ਇਸ ਦੇ ਨਾਲ ਹੀ ਹੋਟਲ ਦੀ ਸੁਰੱਖਿਆ ਵਧਾ ਦਿਤੀ ਗਈ ਹੈ । ਦਿੱਲੀ ਦੇ ਹੋਟਲ ਲਲਿਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਈਮੇਲ ਭੇਜ ਕੇ ਹੋਟਲ ਨੂੰ ਉਡਾਉਣ ਦੀ ਧਮਕੀ ਦਿਤੀ ਗਈ ਹੈ । ਇਸ ਤੋਂ ਬਾਅਦ ਵੀਰਵਾਰ ਨੂੰ ਚੰਡੀਗੜ੍ਹ ਦੇ ਆਈ. ਟੀ. ਪਾਰਕ ਸਥਿਤ ਹੋਟਲ ਲਲਿਤ ਦੀ ਵੀ ਯੂਟੀ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ । ਸੁਰੱਖਿਆ ’ਤੇ ਨਜ਼ਰ ਰਖਦੇ ਹੋਏ ਪੁਲਿਸ ਨੇ ਹੋਟਲ ਦੇ ਅੰਦਰ ਅਤੇ ਬਾਹਰ ਦੋਵੇਂ ਪਾਸੇ ਤਲਾਸ਼ੀ ਲਈ । ਇਸ ਵਿਚ ਪੁਲਿਸ ਦੇ ਸੁਰੱਖਿਆ ਵਿਭਾਗ ਅਤੇ ਬੰਬ ਨਿਰੋਧਕ ਦਸਤੇ ਅਤੇ ਹੋਰ ਪੁਲੀਸ ਟੀਮਾਂ ਨੇ ਹੋਟਲ ਦੀ ਜਾਂਚ ਕੀਤੀ । ਹੋਟਲ ਲਲਿਤ ਦੇ ਸੀ. ਈ. ਓ. ਨੇ ਕਿਹਾ ਕਿ ਦਿੱਲੀ ਵਿਚ ਇਕ ਧਮਕੀ ਭਰੀ ਈਮੇਲ ਮਿਲੀ ਸੀ ਕਿ ਅੱਜ ਦੁਪਹਿਰ ਹੋਟਲ ਲਲਿਤ ਨੂੰ ਉਡਾ ਦਿਤਾ ਜਾਵੇਗਾ । ਇਸ ਕਾਰਨ ਉਸ ਨੇ ਇਸ ਈਮੇਲ ਬਾਰੇ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ । ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੀਆਂ ਸਾਰੀਆਂ ਟੀਮਾਂ ਨੇ ਆ ਕੇ ਹੋਟਲ ਦੀ ਜਾਂਚ ਕੀਤੀ ।

Scroll to Top