Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 4:12 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ 'ਤੇ ਪਟਾਖੇ ਚਲਾਉਣ 'ਤੇ ਪਾਬੰਦੀ ਹੁਕਮ ਜਾਰੀ

ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ 'ਤੇ ਪਟਾਖੇ ਚਲਾਉਣ 'ਤੇ ਪਾਬੰਦੀ ਹੁਕਮ ਜਾਰੀ

ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ‘ਤੇ ਪਟਾਖੇ ਚਲਾਉਣ ‘ਤੇ ਪਾਬੰਦੀ ਹੁਕਮ ਜਾਰੀ
ਪਟਿਆਲਾ, 8 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ‘ਤੇ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ਚਲਾਉਣ ‘ਤੇ ਪਾਬੰਦੀ ਲਗਾਈ ਹੈ । ਇਹ ਹੁਕਮ ਜ਼ਿਲ੍ਹੇ ਵਿੱਚ 5 ਫਰਵਰੀ 2025 ਤੱਕ ਲਾਗੂ ਰਹਿਣਗੇ । ਹੁਕਮਾਂ ਵਿੱਚ ਕਿਹਾ ਗਿਆ ਹੈ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਹੋਏ ਹੁਕਮਾਂ ਅਨੁਸਾਰ ਹਵਾ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਖਿਆਂ ਨੂੰ ਵਜਾਉਣ/ਚਲਾਉਣ ‘ਤੇ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਖਾਸ ਕਰ ਵਿਆਹਾਂ-ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਹੋਵੇ, ਜਿਹਨਾਂ ਵਿੱਚ ਪਟਾਖਿਆਂ ਨੂੰ ਚਲਾਇਆ ਜਾਂਦਾ ਹੈ, ‘ਤੇ ਪੂਰਨ ਪਾਬੰਦੀ ਲਗਾਈ ਜਾਣੀ ਯੋਗ ਹੈ ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ ।

Scroll to Top