Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 2:21 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਸੰਸਾਰ ਦਿਵਸ ਮਨਾਇਆ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਸੰਸਾਰ ਦਿਵਸ ਮਨਾਇਆ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਸੰਸਾਰ ਦਿਵਸ ਮਨਾਇਆ
ਪਟਿਆਲਾ, 10 ਦਸੰਬਰ : ਸੰਸਾਰ ਦਿਵਸ (ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ) ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ, ਐਸ. ਸੀ. ਕਾਰਪੋਰੇਸ਼ਨ, ਬੀ. ਸੀ. ਕਾਰਪੋਰੇਸ਼ਨ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਆਰ. ਸੇਟੀ ਦੇ ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ । ਇਸ ਪ੍ਰੋਗਰਾਮ ਦੌਰਾਨ 22 ਦਿਵਿਆਂਗ ਵਿਅਕਤੀਆਂ ਵੱਲੋਂ ਭਾਗ ਲਿਆ ਗਿਆ । ਇਸ ਮੌਕੇ ਡਿਪਟੀ ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਤਿੰਦਰ ਸਿੰਘ ਨੇ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦਾ ਅਹਿਮ ਹਿੱਸਾ ਦੱਸਿਆ ਅਤੇ ਕਿਹਾ ਕਿ ਅਜਿਹੇ ਦਿਨ ਮਨਾਉਣ ਦਾ ਮੁੱਖ ਮਕਸਦ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਰੱਖਣਾ ਹੈ । ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਚ ਕੋਈ ਕਮੀ ਤੇ ਪ੍ਰਤਿਭਾ ਹੁੰਦੀ ਹੈ ਤੇ ਸਾਨੂੰ ਆਪਣੀ ਕਮੀ ਨੂੰ ਦੂਰ ਕਰਕੇ ਪ੍ਰਤਿਭਾ ਨੂੰ ਨਿਖਾਰਨ ਵੱਲ ਯਤਨ ਕਰਨੇ ਚਾਹੀਦੇ ਹਨ ਅਤੇ ਉਹਨਾਂ ਨੇ ਰੋਜ਼ਗਾਰ ਬਿਉਰੋ ਵੱਲੋਂ ਦਿੱਤੀਆਂ ਜਾਣ ਵਾਲੀ ਸਹੂਲਤਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ । ਉਨ੍ਹਾਂ ਇਸ ਵਿਸ਼ੇਸ਼ ਦਿਨ ਦੀ ਮੁਬਾਰਕ ਦਿੰਦਿਆਂ ਕਿਹਾ ਕਿ ਮਿਹਨਤ ਮਨੁੱਖ ਵਿਚਲੀ ਹਰੇਕ ਕਮੀ ਨੂੰ ਪੂਰਾ ਕਰ ਦਿੰਦੀ ਹੈ । ਇਸ ਮੌਕੇ ਉਨ੍ਹਾਂ ਦਿਵਿਆਂਗਜਨਾਂ ਨੂੰ ਵੋਟ ਬਣਵਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਚ ਦਿਵਿਆਂਗਜਨ ਆਪਣੀ ਅਹਿਮ ਭੂਮਿਕਾ ਨਿਭਾਅ ਸਕਣ । ਇਸ ਮੌਕੇ ਰੂਪਸੀ ਪਹੂਜਾ ਕਰੀਅਰ ਕਾਉਂਸਲਰ ਨੇ ਕਿਹਾ ਕਿ ਅਜੋਕੇ ਸਮੇਂ ਨਵੀਂਆਂ ਤਕਨੀਕਾਂ ਸਦਕਾ ਦਿਵਿਆਂਗਜਨਾਂ ਦੀਆਂ ਸਹੂਲਤਾਂ ਵੱਲ ਕ੍ਰਾਂਤੀਕਾਰੀ ਕੰਮ ਕੀਤਾ ਗਿਆ ਹੈ ਅਤੇ ਯੂਨੀਵਰਸਿਟੀਆਂ ਨੂੰ ਅਜਿਹੇ ਸਮਾਗਮ ਕਰਵਾ ਕੇ ਸਮਾਜ ਨਾਲ ਸਿੱਧੇ ਤੌਰ ਤੇ ਜੁੜਨਾ ਚਾਹੀਦਾ ਹੈ ਤਾਂ ਕਿ ਸਮਾਜ ਵਿਚਲੀਆਂ ਮੁਸ਼ਕਲਾਂ ਨੂੰ ਸਮਝ ਕੇ ਇਸ ਤੇ ਕੰਮ ਕੀਤਾ ਜਾ ਸਕੇ । ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ, ਐਸ. ਸੀ. ਕਾਰਪੋਰੇਸ਼ਨ, ਬੀ. ਸੀ. ਕਾਰਪੋਰੇਸ਼ਨ,ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਆਰ.ਸੇਟੀ ਦੇ ਨੁਮਾਇੰਦਿਆਂ ਵੱਲੋਂ ਪ੍ਰਾਰਥੀਆਂ ਨੂੰ ਸਕਿੱਲ ਕੋਰਸਾਂ, ਸਵੈ-ਰੋਜ਼ਗਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਪ੍ਰੋਗਰਾਮ ਦੌਰਾਨ ਦਿਵਿਆਂਗਜਨਾਂ ਨੇ ਆਪਣਾ ਨਾਮ ਰੋਜ਼ਗਾਰ ਬਿਉਰੋ ਵਿਖੇ ਰਜਿਸਟਰ ਕੀਤਾ ਗਿਆ ।

Scroll to Top