Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 2:08 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ
ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦਾ ਹੋਰ ਵਿਸਥਾਰ ਬੇਹੱਦ ਲਾਜ਼ਮੀ : ਮੁੰਡੀਆਂ
ਚੰਡੀਗੜ੍ਹ, 10 ਦਸੰਬਰ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ. ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ । ਇਸ ਮੰਗ ਉੱਤੇ ਉਨ੍ਹਾਂ ਨੂੰ ਇਹ ਰਾਸ਼ੀ ਪਹਿਲ ਦੇ ਆਧਾਰ ਉੱਤੇ ਜਾਰੀ ਹੋਣ ਦਾ ਵਿਸ਼ਵਾਸ ਵੀ ਮਿਲਿਆ । ਜਲ ਜੀਵਨ ਮਿਸ਼ਨ ਸਕੀਮ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸ੍ਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ । ਸ੍ਰੀ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਵਿੱਚ ਬਾਕਮਾਲ ਪ੍ਰਗਤੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ. ਐਸ. ਐਮ.) ਨੀਤੀ ਤਿਆਰ ਕੀਤੀ ਗਈ ਹੈ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਦ ਅਤੇ ਮਿਸ਼ਨ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਵੀ ਮੌਜੂਦ ਸਨ । ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸੂਬਾ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪਹਿਲ ਦੇ ਆਧਾਰ ‘ਤੇ ਪੰਜਾਬ ਦੇ ਸਾਰੇ ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮਾਡਲ ਪਲੱਸ ਦਰਜਾ ਹਾਸਲ ਕਰਨ ਦਾ ਟੀਚਾ ਰੱਖਦਾ ਹੈ । ਸ੍ਰੀ ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਉਪਰੰਤ ਸੂਬੇ ਵਿੱਚ ਗਰਾਮ ਪੰਚਾਇਤਾਂ ਦਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਗਿਆ ਹੈ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੀ ਪ੍ਰਗਤੀ ਵਿੱਚ ਵਾਧੇ ‘ਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਇਸ ਦਿਸ਼ਾ ਵਿੱਚ ਹੋਰ ਠੋਸ ਕਦਮ ਚੁੱਕੇ ਜਾਣਗੇ । ਇਸ ਦੌਰਾਨ ਕੇਂਦਰੀ ਮੰਤਰੀ ਨੇ ਪੇਂਡੂ ਖੇਤਰਾਂ ਵਿੱਚ ਓ. ਡੀ. ਐਫ. ਪਲੱਸ ਦਰਜਾ ਪ੍ਰਾਪਤ ਕਰਨ ਲਈ ਪੰਜਾਬ ਦੀ ਮਹੱਤਵਪੂਰਨ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ. ਐਸ. ਐਮ.) ਨੀਤੀ ਤਿਆਰ ਕਰਨ ਲਈ ਵੀ ਸ਼ਲਾਘਾ ਕੀਤੀ ।

Scroll to Top