Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 1:47 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲੀਵੁੱਡ ਅਦਾਕਾਰ ਮੁਸਤਾਕ ਖਾਨ ਨੂੰ ਕੀਤਾ ਅਗਵਾ

ਬਾਲੀਵੁੱਡ ਅਦਾਕਾਰ ਮੁਸਤਾਕ ਖਾਨ ਨੂੰ ਕੀਤਾ ਅਗਵਾ

ਬਾਲੀਵੁੱਡ ਅਦਾਕਾਰ ਮੁਸਤਾਕ ਖਾਨ ਨੂੰ ਕੀਤਾ ਅਗਵਾ
ਮੰੁਬਈ, 11 ਦਸੰਬਰ : ਬਾਲੀਵੁੱਡ ਫਿਲਮ ‘ਵੈਲਕਮ’ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਹਨ ਮੁਸ਼ਤਾਕ ਖਾਨ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਗਵਾਕਾਰਾਂ ਨੇ ਅਦਾਕਾਰ ਨੂੰ ਵੱਖਰੇ ਢੰਗ ਨਾਲ ਆਪਣੇ ਜਾਲ ਵਿੱਚ ਫਸਾਇਆ ਅਤੇ ਅਗਵਾ ਕਰ ਲਿਆ ਪਰ 12 ਘੰਟੇ ਅਗਵਾ ਰਹਿਣ ਉਪਰੰਤ ਅਦਾਕਾਰ ਭੱਜਣ ਵਿੱਚ ਕਾਮਯਾਬ ਹੋ ਗਿਆ । ਅਦਾਕਾਰ ਮੁਸ਼ਤਾਕ ਖਾਨ ਨੇ ਅਗਵਾ ਕੀਤੇ ਜਾਣ ਬਾਰੇ ਦੱਸਦਿਆਂ ਕਿਹਾ ਕਿ 20 ਨਵੰਬਰ ਨੂੰ ਮੇਰਠ ਵਿਚ ਇਕ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਬਹਾਨੇ ਕਥਿਤ ਤੌਰ ’ਤੇ ਉਸ ਨੂੰ ਬੁਲਾਇਆ ਗਿਆ (ਲਾਲਚ ਦਿੱਤਾ ਗਿਆ) ਸੀ, ਪਰ ਉਸ ਨੂੰ ਇਹ ਨਹੀਂ ਪਤਾ ਸੀ ਕਿ ਇਹ ਉਸ ਦੀ ਜਿ਼ੰਦਗੀ ਦੇ ਸਭ ਤੋਂ ਦੁਖਦਾਈ ਸਮੇਂ ਵਿੱਚੋਂ ਇੱਕ ਬਣ ਜਾਵੇਗਾ । ਅਗਵਾਕਾਰਾਂ ਵੱਲੋਂ ਅਦਾਕਾਰ ਨੂੰ ਕਥਿਤ ਤੌਰ ’ਤੇ ਇੱਕ ਸਮਾਗਮ ਲਈ ਸੱਦਾ ਦਿੱਤਾ ਗਿਆ ਸੀ ਅਤੇ ਉਸ ਦੀਆਂ ਉਡਾਣਾਂ ਦੀਆਂ ਟਿਕਟਾਂ ਦਾ ਪ੍ਰਬੰਧ ਕੀਤਾ, ਇਸਦੇ ਨਾਲ ਹੀ ਉਸ ਦੇ ਖਾਤੇ ਵਿੱਚ ਪੇਸ਼ਗੀ ਭੁਗਤਾਨ ਵੀ ਟ੍ਰਾਂਸਫਰ ਕੀਤਾ । ਜਦੋਂ ਅਭਿਨੇਤਾ ਦਿੱਲੀ ਵਿੱਚ ਉਤਰਿਆ ਉਸਨੂੰ ਬਿਜਨੌਰ ਦੇ ਨੇੜੇ ਇੱਕ ਏਕਾਂਤ ਖੇਤਰ ਵਿੱਚ ਲਿਜਾਇਆ ਗਿਆ, ਜਿੱਥੇ ਉਸਨੂੰ ਉਸਦੇ ਅਗਵਾਕਾਰਾਂ ਨੇ ਲਗਭਗ 12 ਘੰਟਿਆਂ ਤੱਕ ਬੰਧਕ ਬਣਾ ਲਿਆ । ਅਦਾਕਾਰ ਅਨੁਸਾਰ ਅਗਵਾਕਾਰਾਂ ਨੇ ਉਸ ’ਤੇ ਤਸ਼ੱਦਦ ਕੀਤਾ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ । ਮੁਸੀਬਤ ਦੇ ਬਾਵਜੂਦ ਅਗਵਾਕਾਰ ਖਾਨ ਅਤੇ ਉਸਦੇ ਪੁੱਤਰ ਦੇ ਬੈਂਕ ਖਾਤਿਆਂ ਵਿੱਚੋਂ ਸਿਰਫ 2 ਲੱਖ ਰੁਪਏ ਹੀ ਕਢਵਾ ਸਕੇ । ਅਭਿਨੇਤਾ ਕਿਵੇਂ ਬਚਿਆ ਇਹ ਆਪਣੇ ਆਪ ਵਿੱਚ ਇੱਕ ਕਹਾਣੀ ਹੈ ਜੋ 1970 ਦੇ ਦਹਾਕੇ ਦੀ ਕਿਸੇ ਵੀ ਹਿੰਦੀ ਫਿਲਮ ਦੀ ਯਾਦ ਦਿਵਾਉਂਦੀ ਹੈ । ਸਵੇਰ ਦੀ ਅਜ਼ਾਨ ਸੁਣ ਕੇ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ । ਜਦੋਂ ਸੀਨੀਅਰ ਅਦਾਕਾਰ ਨੇ ਦੇਖਿਆ ਕਿ ਨੇੜੇ ਇੱਕ ਮਸਜਿਦ ਹੈ ਤਾਂ ਉਹ ਸਥਿਤੀ ਦਾ ਫਾਇਦਾ ਉਠਾ ਕੇ ਉੱਥੋਂ ਭੱਜ ਗਿਆ। ਉਸ ਨੇ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਅਤੇ ਪੁਲਿਸ ਦੀ ਮਦਦ ਨਾਲ ਮੁਸ਼ਤਾਕ ਸੁਰੱਖਿਅਤ ਘਰ ਪਰਤ ਆਇਆ । ਪੁਲਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿ਼ਕਰਯੋਗ ਹੈ ਕਿ ਅਦਾਕਾਰ ਬਾਲੀਵੁੱਡ ਦੀ ਹਾਲ ਹੀ ਵਿਚ ਆਈ ਫਿਲਮ ਇਸਤਰੀ 2 ਵਿਚ ਵੀ ਕੰਮ ਕਰ ਚੁੱਕਿਆ ਹੈ ।

Scroll to Top