ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਵਚਨਬੱਧ : ਹਰਚੰਦ ਸਿੰਘ ਬਰਸਟ

ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਵਚਨਬੱਧ : ਹਰਚੰਦ ਸਿੰਘ ਬਰਸਟ
ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਵਿੱਚ ਆਪ ਦੇ ਉਮੀਦਵਾਰ ਵੱਡੀ ਜਿੱਤ ਹਾਸਲ ਕਰਨਗੇ
ਪਟਿਆਲਾ : ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਜਾਵੇਗੀ । ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਤੋਂ ਹੀ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਵਾਸਤੇ ਕੰਮ ਕਰਦੀ ਆਈ ਹੈ ਅਤੇ ਪੰਜਾਬ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆ ਹੀ ਕਾਰਜ ਕੀਤੇ ਜਾ ਰਹੇ ਹਨ, ਜਿਨ੍ਹਾਂ ਕਰਕੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਹੁਤ ਪਸੰਦ ਕਰ ਰਹੇ ਹਨ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ) ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ । ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ । ਪੰਜਾਬ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ । ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਹਰ ਵਰਗ ਦੀ ਭਲਾਈ ਵਾਸਤੇ ਲਏ ਗਏ ਫੈਸਲਿਆਂ ਤੋਂ ਆਮ ਜਨ ਖੁਸ਼ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀਆਂ ਸਰਕਾਰਾਂ ਵਾਂਗ ਲੋਕਾਂ ਨੂੰ ਝੂਠੇ ਵਾਅਦੇ ਨਾ ਕਰਦੇ ਹੋਏ ਲੋਕ ਹਿੱਤ ਵਿੱਚ ਕਾਰਜ ਕਰਕੇ ਆਪਣੇ ਵਾਅਦੇ ਪੂਰੇ ਕੀਤੇ ਹਨ । ਪੰਜਾਬ ਸਰਕਾਰ ਨੇ ਸੂਬੇ ਵਿੱਚ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕੀਤੇ ਹਨ, ਪ੍ਰਸ਼ਾਸਨਿਕ ਸੁਧਾਰਾਂ ਤੋਂ ਲੈ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ । ਪੰਜਾਬ ਦੇ ਲੋਕਾਂ ਨੂੰ 600 ਯੁਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦੇਣਾ, ਸਕੂਲ ਆਫ ਐਮੀਨੈਂਸ, ਸੜਕ ਸੁਰੱਖਿਆ ਫੋਰਸ ਸਮੇਤ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਗਏ ਹਨ। ਆਪ ਸਰਕਾਰ ਦੇ ਕਾਰਜਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਕੇ ਪਾਰਟੀ ਨੂੰ ਹੋਰ ਮਜਬੂਤ ਬਣਾ ਰਹੇ ਹਨ। ਉਨ੍ਹਾਂ ਆਪ ਦੇ ਵਲੰਟੀਅਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਹੋ ਸਕੇ ।

Leave a Comment

Your email address will not be published. Required fields are marked *

Scroll to Top