ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਪੀ ਰਾਈਟ ਐਕਟ ਤਹਿਤ ਕੇਸ ਦਰਜ

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਪੀ ਰਾਈਟ ਐਕਟ ਤਹਿਤ ਕੇਸ ਦਰਜ
ਨਾਭਾ, 14 ਦਸੰਬਰ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ ਧਾਰਾ 63, 65 ਕਾਪੀ ਰਾਈਟ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮੁਨੀਸ਼ ਜਿੰਦਲ ਪੁੱਤਰ ਸੁਰਿੰਦਰ ਜਿੰਦਲ ਵਾਸੀ ਜਿ਼ਲਾ ਮੋਹਾਲੀ ਨੇ ਦੱਸਿਆ ਕਿ ਕੁੱਝ ਵਿਅਕਤੀਆਂ ਵਲੋਂ ਨਾਭਾ ਸ਼ਹਿਰ ਵਿਚ ਸੁਪਰੀਮ ਇੰਡਸਟ੍ਰੀਜ਼ ਲਿਮਟਿਡ, ਰਹੇਜਾ ਚੈਂਬਰ ਨਰੀਮਨ ਪੁਆਇੰਟ ਮੁੰਬਈ ਐਂਡ ਆਸ਼ੀਰਵਾਦ ਪਾਈਪਸ ਪ੍ਰਾਈਵੇਟ ਲਿਮਟਿਡ ਦੇ ਨਾਮ ਦੀ ਜਾਅਲੀ ਵਰਤੋਂ ਕਰਕੇਜਾਅਲੀ ਸੀ. ਪੀ. ਵੀ. ਸੀ. ਪਾਈਪਸ ਵਾਟਰ ਟੈਂਕਸ ਬਣਾ ਕੇ ਵੇਚੇ ਜਾ ਰਹੇ ਹਨ, ਜਿਸ ਕਾਰਨ ਕੰਪਨੀ ਅਤੇ ਸਰਕਾਰ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top