Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਈ. ਏ. ਦੀ ਛਾਪੇਮਾਰੀ ਦਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕੀਤਾ ਡਟਵਾਂ ਵਿਰੋਧ

ਐਨ. ਆਈ. ਏ. ਦੀ ਛਾਪੇਮਾਰੀ ਦਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕੀਤਾ ਡਟਵਾਂ ਵਿਰੋਧ

ਐਨ. ਆਈ. ਏ. ਦੀ ਛਾਪੇਮਾਰੀ ਦਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕੀਤਾ ਡਟਵਾਂ ਵਿਰੋਧ
ਸ੍ਰੀ ਮੁਕਤਸਰ ਸਾਹਿਬ : ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਵਰਕਰ ਸਵਰਨਜੀਤ ਕੌਰ ਗੰਧੜ ਅਤੇ ਵੱਖ ਵੱਖ ਜਥੇਬੰਦੀਆਂ `ਚ ਕੰਮ ਕਰਦੀਆਂ ਉਹਨਾਂ ਦੀਆਂ ਧੀਆਂ ਨੌਦੀਪ, ਹਰਵੀਰ ਕੌਰ ਤੇ ਰਾਜਵੀਰ ਕੌਰ ਗੰਧੜ ਦੇ ਘਰ ਪਿੰਡ ਗੰਧੜ ਜਿ਼ਲ੍ਹਾ ਸ੍ਰੀ ਮੁਕਤਸਰ ਵਿਖੇ ਐਨ ਆਈ ਏ ਵੱਲੋਂ ਅੱਜ ਸਵੇਰੇ ਸਵਾ ਪੰਜ ਦੇ ਕਰੀਬ ਕੀਤੀ ਛਾਪੇਮਾਰੀ ਕੀਤੀ ਗਈ । ਇਸ ਛਾਪੇਮਾਰੀ ਦਾ ਪਤਾ ਲੱਗਦਿਆਂ ਹੀ ਮੌਕੇ `ਤੇ ਪਹੁੰਚੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਕਾ ਸਿੰਘ ਖੁੰਡੇ ਹਲਾਲ ਦੀ ਅਗਵਾਈ ਵਿਚ ਜੁੜੇ ਖੇਤ ਮਜ਼ਦੂਰਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ । ਇਸ ਕਰਕੇ ਪੁਲਿਸ ਸਵਰਨਜੀਤ ਕੌਰ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰ ਸਕੀ । ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੇ ਇਸ ਕਾਰਵਾਈ ਨੂੰ ਲੋਕਾਂ ਦੀ ਜ਼ੁਬਾਨਬੰਦੀ ਕਰਾਰ ਦਿੰਦਿਆਂ ਆਖਿਆ ਕਿ ਮੋਦੀ ਸਰਕਾਰ ਸਮੁੱਚੇ ਮੁਲਕ ਨੂੰ ਪੁਲਿਸ ਰਾਜ਼ ਵਿੱਚ ਤਬਦੀਲ ਕਰਨ `ਤੇ ਤੁਲੀ ਹੋਈ ਹੈ ਅਤੇ ਲੋਕਾਂ ਦੇ ਜਥੇਬੰਦ ਹੋਣ ਅਤੇ ਸੰਘਰਸ਼ ਕਰਨ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ । ਇਸੇ ਦੌਰਾਨ ਸਵਰਨਜੀਤ ਕੌਰ ਤੇ ਉਹਨਾਂ ਦੇ ਪੁੱਤਰ ਰਾਮਪਾਲ ਨੇ ਦੱਸਿਆ ਕਿ ਐਨ. ਆਈ. ਏ. ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਚਾਹ ਪਾਣੀ ਨਹੀਂ ਪੀਣ ਦਿੱਤਾ ਤੇ ਬਾਥਰੂਮ ਜਾਣ ਤੋਂ ਵੀ ਜਬਰੀ ਰੋਕ ਕੇ ਮਾਨਸਿਕ ਤੇ ਸਰੀਰਕ ਤਸ਼ੱਦਦ ਕੀਤਾ ਗਿਆ । ਉਨਾਂ ਦੱਸਿਆ ਕਿ ਐਨ ਆਈ ਏ ਦੇ ਅਧਿਕਾਰੀ ਉਹਨਾਂ ਦਾ ਮੋਬਾਇਲ ਫੋਨ,ਇੱਕ ਡਾਇਰੀ ਵਗੈਰਾ ਲੈ ਗਏ। ਛਾਪੇਮਾਰੀ ਸਮੇਂ ਪਹੁੰਚੇ ਖੇਤ ਮਜ਼ਦੂਰ ਆਗੂਆਂ ਵੱਲੋਂ ਜਦੋਂ ਐਨ. ਆਈ. ਏ. ਦੇ ਅਧਿਕਾਰੀਆਂ ਨੂੰ ਇਸ ਪਰਿਵਾਰ ਖ਼ਿਲਾਫ਼ ਦਰਜ ਮਾਮਲੇ ਤੇ ਤਲਾਸ਼ੀ ਵਰੰਟਾਂ ਬਾਰੇ ਜਾਣਕਾਰੀ ਮੰਗੀ ਗਈ ਤਾਂ ਉਨ੍ਹਾਂ ਨੂੰ ਕੋਈ ਵੀ ਤਸੱਲੀ ਬਖ਼ਸ਼ ਜਵਾਬ ਨਹੀਂ ਦਿੱਤਾ ਗਿਆ ਅਤ ਲੱਖੇਵਾਲੀ ਥਾਣੇ ਆ ਕੇ ਜਾਣਕਾਰੀ ਹਾਸਲ ਕਰਨ ਦਾ ਕਹਿ ਕੇ ਇਹ ਅਧਿਕਾਰੀ ਚਲੇ ਗਏ ।

Scroll to Top