Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 2:52 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਈ ਵਿਸ਼ੇਸ਼ ਵਰਕਸ਼ਾਪ

ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਈ ਵਿਸ਼ੇਸ਼ ਵਰਕਸ਼ਾਪ

ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਈ ਵਿਸ਼ੇਸ਼ ਵਰਕਸ਼ਾਪ
– ਪੰਜਾਬੀ ਯੂਨੀਵਰਸਿਟੀ ਨਾਲ਼ ਜੁੜੇ ਕਾਲਜਾਂ ਦੇ ਨੋਡਲ ਅਫ਼ਸਰਾਂ ਨੂੰ ਅੰਕੜਿਆਂ ਦੇ ਇਕੱਤਰੀਕਰਣ ਬਾਰੇ ਦਿੱਤੀ ਸਿਖਲਾਈ
-ਉਚੇਰੀ ਸਿੱਖਿਆ ਨਾਲ਼ ਸੰਬੰਧਤ ਸਰਵੇਖਣ ਬੇਹੱਦ ਮਹੱਤਵਪੂਰਣ : ਪ੍ਰੋ. ਮੁਲਤਾਨੀ
ਪਟਿਆਲਾ, 20 ਦਸੰਬਰ : ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ‘ਆਲ ਇੰਡੀਆ ਸਰਵੇਅ ਆਨ ਹਾਇਰ ਐਜੂਕੇਸ਼ਨ (ਏ. ਆਈ. ਐੱਸ. ਐੱਚ. ਈ.) ਬਾਰੇ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ । ਯੂਨਵਿਰਸਿਟੀ ਤੋਂ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਦੇ ਦਫ਼ਤਰ ਵੱਲੋਂ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਸਹਿਯੋਗ ਨਾਲ਼ ਕਰਵਾਈ ਗਈ ਇਸ ਵਰਕਸ਼ਾਪ ਵਿੱਚ ਮਨੁੱਖੀ ਸਰੋਤ ਵਿਕਾਸ ਮੰਤਰਾਲਾ, ਨਵੀਂ ਦਿੱਲੀ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਤੋਂ ਅਧਿਕਾਰੀ ਅਤੇ ਮਾਹਿਰ ਸ਼ਾਮਿਲ ਹੋਏ ਜਿਨ੍ਹਾਂ ਪੰਜਾਬੀ ਯੂਨੀਵਰਸਿਟੀ ਨਾਲ਼ ਜੁੜੇ ਕਾਲਜਾਂ ਦੇ ਸੰਬੰਧਤ ਨੋਡਲ ਅਫ਼ਸਰਾਂ ਨੂੰ ਉਚੇਰੀ ਸਿੱਖਿਆ ਦੇ ਖੇਤਰ ਨਾਲ਼ ਜੁੜੇ ਅੰਕੜਿਆਂ ਦੇ ਇਕੱਤਰੀਕਰਣ ਦੀ ਮਹੱਤਤਾ ਬਾਰੇ ਪੱਖਾਂ ਨੂੰ ਉਜਾਗਰ ਕਰਦਿਆਂ ਇਸ ਦੀਆਂ ਵਿਧੀਆਂ ਬਾਰੇ ਸਿਖਲਾਈ ਦਿੱਤੀ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਵਰਕਸ਼ਾਪ ਦੇ ਉਦਘਾਟਨ ਮੌਕੇ ਬੋਲਦਿਆਂ ਕਿਹਾ ਕਿ ਉਚੇਰੀ ਸਿੱਖਿਆ ਨਾਲ਼ ਸੰਬੰਧਤ ਸਰਵੇਖਣ ਬੇਹੱਦ ਮਹੱਤਵਪੂਰਣ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਰਵੇਖਣਾਂ ਤੋਂ ਪ੍ਰਾਪਤ ਅੰਕੜਿਆਂ ਦੇ ਅਧਾਰ ਉੱਤੇ ਉਚੇਰੀ ਸਿੱਖਿਆ ਨਾਲ਼ ਸੰਬੰਧਤ ਵੱਖ-ਵੱਖ ਤੱਥ ਸਾਹਮਣੇ ਆਉਂਦੇ ਹਨ ਜੋ ਕਿ ਸਿੱਖਿਆ ਦੀ ਬਿਹਤਰੀ ਅਤੇ ਵੱਖ-ਵੱਖ ਨੀਤੀਆਂ ਦੇ ਨਿਰਮਾਣ ਵਿੱਚ ਕਾਰਗਰ ਸਾਬਿਤ ਹੁੰਦੇ ਹਨ । ਉਨ੍ਹਾਂ ਮਿਸਾਲ ਦਿੱਤੀ ਕਿ ਏ. ਆਈ. ਐੱਸ. ਐੱਚ. ਈ. ਦੀ ਤਾਜ਼ਾ ਰਿਪੋਰਟ ਅਨੁਸਾਰ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਦਾਖ਼ਲ ਹੋਣ ਵਾਲ਼ੀਆਂ ਲੜਕੀਆਂ ਦੀ ਗਿਣਤੀ ਲੜਕਿਆਂ ਦੇ ਮੁਕਾਬਲੇ ਜ਼ਿਆਦਾ ਹੈ ਜੋ ਕਿ ਲਿੰਗਕ ਬਰਾਬਰੀ ਵੱਲ ਲਗਾਤਾਰ ਵਧ ਰਹੇ ਸਾਡੇ ਕਦਮਾਂ ਨੂੰ ਦਰਸਾਉਂਦੀ ਹੈ ।
ਮਨੁੱਖੀ ਸਰੋਤ ਵਿਕਾਸ ਮੰਤਰਾਲੇ ਤੋਂ ਪੁੱਜੇ ਡਿਪਟੀ ਡਾਇਰੈਕਟਰ ਡੋਨਾ ਫਰਾਂਸਿਸ ਨੇ ਦੱਸਿਆ ਕਿ ਏ. ਆਈ. ਐੱਸ. ਐੱਚ. ਈ. ਦੇ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਦਾਖ਼ਲ ਹੋਣ ਵਾਲ਼ੇ ਵਿਦਿਆਰਥੀਆਂ ਦੀ ਗਿਣਤੀ ਨਾਲ਼ ਜੁੜੀ ਜੀ. ਈ. ਆਰ. 29.7 ਫ਼ੀਸਦੀ ਹੈ ਜੋ ਕਿ ਭਾਰਤ ਦੀ ਔਸਤ ਦਰ ਤੋਂ ਜ਼ਿਆਦਾ ਹੈ । ਇਸੇ ਤਰ੍ਹਾਂ ਲੜਕਿਆਂ ਦੀ ਬਜਾਇ ਲੜਕੀਆਂ ਦੀ ਗਿਣਤੀ ਸੰਬੰਧੀ ਦਰ ਵੀ ਭਾਰਤ ਦੀ ਔਸਤ ਦਰ ਨਾਲ਼ੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਸਰਕਾਰ ਨੇ ਏ. ਆਈ. ਐੱਸ. ਐੱਚ. ਈ. ਰਾਹੀਂ ਜੁਟਾਏ ਜਾਂਦੇ ਅੰਕੜਿਆਂ ਦੀ ਪ੍ਰਮਾਣਿਕਤਾ ਨੂੰ ਵੇਖਦਿਆਂ ਇਸ ਦੀ ਵਰਤੋਂ ਨੂੰ ਸਕਾਲਰਸ਼ਿਪ ਤੋਂ ਲੈ ਕੇ ਵੱਖ-ਵੱਖ ਪ੍ਰੋਗਰਾਮਾਂ ਅਤੇ ਨੀਤੀਆਂ ਦੇ ਨਿਰਮਾਣ ਸਮੇਂ ਕੀਤੀ ਜਾ ਰਹੀ ਹੈ । ਰੂਸਾ ਤੋਂ ਪ੍ਰਾਜੈਕਟ ਡਾਇਰੈਕਟਰ ਵਨੀਤਾ ਆਨੰਦ ਨੇ ਕਿਹਾ ਕਿ ਨੀਤੀਆਂ ਦੇ ਨਿਰਮਾਣ ਲਈ ਅੰਕੜਿਆਂ ਦਾ ਦਰੁਸਤ ਹੋਣਾ ਲਾਜ਼ਮੀ ਹੈ। ਇਸ ਲਿਹਾਜ਼ ਨਾਲ਼ ਇਹ ਕਦਮ ਬੇਹੱਦ ਅਹਿਮ ਹੈ । ਉਨ੍ਹਾਂ ਇਸ ਮੌਕੇ ਹਾਜ਼ਰ ਨੋਡਲ ਅਫ਼ਸਰਾਂ ਨੂੰ ਇਨ੍ਹਾਂ ਅੰਕੜਿਆਂ ਬਾਰੇ ਲੋੜੀਂਦੀ ਜਾਣਕਾਰੀ ਜਲਦੀ ਅਤੇ ਦਰੁਸਤ ਰੂਪ ਵਿੱਚ ਭੇਜਣ ਲਈ ਕਿਹਾ।
ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵਧੇਰੇ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਨਾਲ਼ ਜੁੜੇ ਹੋਏ ਹਨ। ਉਨ੍ਹਾਂ ਸੁਝਾਇਆ ਕਿ ਏ. ਆਈ. ਐੱਸ. ਐੱਚ. ਈ. ਰਾਹੀਂ ਜੁਟਾਏ ਅੰਕੜਿਆਂ ਨੂੰ ਨੈਕ ਅਤੇ ਨਿਰਫ਼ ਰੈਂਕਿੰਗ ਨਾਲ਼ ਵੀ ਜੋੜਿਆ ਜਾਣਾ ਚਾਹੀਦਾ ਹੈ ਤਾਂ ਕਿ ਯੂਨੀਵਰਸਿਟੀ ਨੂੰ ਰਾਸ਼ਟਰ ਪੱਧਰੀ ਦਰਜਾਬੰਦੀ ਵਿੱਚ ਅਜਿਹੇ ਤੱਥਾਂ ਦਾ ਲਾਭ ਮਿਲ ਸਕੇ । ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਵੱਖ-ਵੱਖ ਕੋਰਸਾਂ ਅਤੇ ਨੀਤੀਆਂ ਦੇ ਨਿਰਮਾਣ ਦੇ ਨਾਲ਼-ਨਾਲ਼ ਹੁਣ ਇਨ੍ਹਾਂ ਅੰਕੜਿਆਂ ਦੀ ਮਹੱਤਤਾ ਕੌਮੀ ਸਿੱਖਿਆ ਨੀਤੀ (ਨੈਸ਼ਨਲ ਐਜੂਕੇਸ਼ਨ ਪਾਲਿਸੀ) ਨੂੰ ਲਾਗੂ ਕਰਨ ਦੇ ਲਿਹਾਜ਼ ਨਾਲ਼ ਹੋਰ ਵੀ ਵਧ ਗਈ ਹੈ । ਇਸ ਮੌਕੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਬਲਰਾਜ ਸਿੰਘ ਸੈਣੀ ਵੀ ਹਾਜ਼ਰ ਰਹੇ। ਉਦਘਾਟਨੀ ਸੈਸ਼ਨ ਮੌਕੇ ਏ. ਆਈ. ਐੱਸ. ਐੱਚ. ਈ. ਟੀਮ ਦਾ ਸਨਮਾਨ ਵੀ ਕੀਤਾ ਗਿਆ ।

Scroll to Top