Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 12:09 am

+91 90915 01313 , +91 90916 01313

punjabbanni@gmail.com
punjabbani@yahoo.com

ਕੋਤਵਾਲੀ ਪੁਲਸ ਵਲੋਂ ਚਾਈਨੀਜ਼ ਡੋਰ ਦੇ 18 ਗੱਟੇਆ ਸਮੇਤ ਇੱਕ ਵਿਆਕਤੀ ਕਾਬੂ

ਕੋਤਵਾਲੀ ਪੁਲਸ ਵਲੋਂ ਚਾਈਨੀਜ਼ ਡੋਰ ਦੇ 18 ਗੱਟੇਆ ਸਮੇਤ ਇੱਕ ਵਿਆਕਤੀ ਕਾਬੂ

ਕੋਤਵਾਲੀ ਪੁਲਸ ਵਲੋਂ ਚਾਈਨੀਜ਼ ਡੋਰ ਦੇ 18 ਗੱਟੇਆ ਸਮੇਤ ਇੱਕ ਵਿਆਕਤੀ ਕਾਬੂ
ਨਾਭਾ : ਪੰਜਾਬ ਅੰਦਰ ਦਿਨੋ ਦਿਨ ਚਾਈਨਾ ਡੋਰ ਦੀ ਚਪੇਟ ਦੇ ਵਿੱਚ ਆਉਣ ਕਾਰਨ ਕਈ ਕੀਮਤੀ ਜਾਨਾ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ । ਚਾਈਨਜ ਡੋਰ ਦੀ ਵਰਤੋ ਦੇ ਕਾਰਨ ਰੋਜਾਨਾ ਹੀ ਕੋਈ ਨਾ ਕੋਈ ਵਿਅਕਤੀ, ਜਾਂ ਕੋਈ ਬੇਜੁਬਾਨ ਪੰਛੀ ਇਸ ਦਾ ਸ਼ਿਕਾਰ ਹੋ ਕੇ ਬੁਰੀ ਤਰ੍ਹਾਂ ਜਖਮੀ ਹੋ ਰਿਹਾ, ਜਿਸ ਤਹਿਤ ਨਾਭਾ ਕੋਤਵਾਲੀ ਪੁਲਿਸ ਦੇ ਵੱਲੋਂ ਕਾਰਵਾਈ ਕਰਦਿਆਂ 18 ਗੱਟੂ ਦੇ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ । ਇਸ ਮੌਕੇ ਤੇ ਨਾਭਾ ਕੋਤਵਾਲੀ ਦੇ ਇੰਚਾਰਜ ਜਸਵਿੰਦਰ ਸਿੰਘ ਖੋਖਰ ਨੇ ਕਿਹਾ ਕਿ ਅਸੀਂ 18 ਗੱਟੂਆਂ ਚਾਈਨੀਜ਼ ਡੋਰ ਸਮੇਤ ਜੋਨੀ ਕਾਸਲ ਵਾਸੀ ਨਾਭਾ ਨੂੰ ਗ੍ਰਿਫਤਾਰ ਕੀਤਾ ਹੈ । ਇਹ ਵਿਅਕਤੀ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ । ਮਾਨਯੋਗ ਸੁਪਰੀਮ ਕੋਰਟ ਅਤੇ ਡੀ. ਸੀ. ਵੱਲੋਂ ਵੀ ਚਾਈਨੀਜ਼ ਡੋਰ ਤੇ ਬੈਨ ਹੈ । ਇੰਚਾਰਜ ਜਸਵਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਜੇ ਕੋਈ ਵਿਅਕਤੀ ਚਾਈਨੀਜ਼ ਡੋਰ ਖਰੀਦ ਕੇ ਪਤੰਗ ਉਡਾਉਂਦਾ ਹੈ ਜਾਂ ਕੋਈ ਚਾਈਨੀਜ਼ ਡੋਰ ਵੇਚਦਾ ਹੈ, ਚਾਈਨੀਜ਼ ਡੋਰ ਖਰੀਦਣ ਵਾਲੇ ਅਤੇ ਵੇਚਣ ਵਾਲੇ ਦੋਵਾਂ ਦੇ ਖਿਲਾਫ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ। ਐਸ. ਐਚ. ਓ. ਨੇ ਮਾਪਿਆਂ ਅਤੇ ਉਨਾਂ ਦੇ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚੇ ਸਿਰਫ ਧਾਗੇ ਵਾਲੀ ਡੋਰ ਦੇ ਨਾਲ ਹੀ ਪਤੰਗ ਉਡਾਉਣ ।

Scroll to Top