ਜੱਸੀ ਸੋਹੀਆਂ ਵਾਲਾ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਹੋਸਟਲ ਦਾ ਦੌਰਾ

ਜੱਸੀ ਸੋਹੀਆਂ ਵਾਲਾ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਹੋਸਟਲ ਦਾ ਦੌਰਾ
ਪਟਿਆਲਾ, 2 ਜੁਲਾਈ:
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੁਵਕ ਸੇਵਾਵਾਂ ਵਿਭਾਗ ਦੇ ਪਟਿਆਲਾ ਸਥਿਤ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਹੋਸਟਲ ਦਾ ਦੌਰਾ ਕਰਕੇ ਇਸਦੀ ਇਮਾਰਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਹੋਸਟਲ ਦਾ ਨਿਰੀਖਣ ਕਰਦਿਆਂ ਇਮਾਰਤ ਦੀ ਮੁਰੰਮਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਮਸਲਾ ਉਠਾਉਣ ਦਾ ਭਰੋਸਾ ਦਿੱਤਾ।
ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਬਰ ਸਿੰਘ ਨੇ ਦੱਸਿਆ ਕਿ ਚੇਅਰਮੈਨ ਜੱਸੀ ਸੋਹੀਆਂ ਵਾਲਾ ਉਨ੍ਹਾਂ ਦੇ ਵਿਭਾਗ ਦੀ ਪ੍ਰੋਗਰਾਮ ਸੁਪਰਵਾਈਜ਼ਰ ਤੇ ਲੇਖਾਕਾਰ ਅਮਰਜੀਤ ਕੌਰ ਦੀ ਸੇਵਾ ਮੁਕਤੀ ਸਮਾਰੋਹ ਮੌਕੇ ਪੁੱਜੇ ਹੋਏ ਸਨ। ਇਸ ਦੌਰਾਨ ਚੇਅਰਮੈਨ ਨੇ ਇਸ ਇਮਾਰਤ ਦਾ ਜਾਇਜ਼ਾ ਲਿਆ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨਾਲ ਗੱਲਬਾਤ ਕਰਕੇ ਇਸ ਲਈ ਫੰਡ ਜਾਰੀ ਕਰਵਾਉਣ ਦਾ ਹੰਭਲਾ ਮਾਰਨਗੇ ਤਾਂ ਕਿ ਇਸ ਹੋਸਟਲ ਦੀ ਇਮਾਰਤ ਨੂੰ ਮੁੜ ਵਰਤੋਂ ਯੋਗ ਬਣਾਉਣ ਅਤੇ ਨੌਜਵਾਨਾਂ ਲਈ ਵਰਤਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਖੇਡ ਮੰਤਰੀ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਯਤਨਸ਼ੀਲ ਹਨ।

Leave a Comment

Your email address will not be published. Required fields are marked *

Scroll to Top