Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 8:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਡਾ. ਮੁਲਤਾਨੀ ਨੇ ਨਵੇਂ ਸਾਲ ਦਾ ਦੀਵਾਰ ਕੈਲੰਡਰ ਰਿਲੀਜ਼ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਡਾ. ਮੁਲਤਾਨੀ ਨੇ ਨਵੇਂ ਸਾਲ ਦਾ ਦੀਵਾਰ ਕੈਲੰਡਰ ਰਿਲੀਜ਼ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਡਾ. ਮੁਲਤਾਨੀ ਨੇ ਨਵੇਂ ਸਾਲ ਦਾ ਦੀਵਾਰ ਕੈਲੰਡਰ ਰਿਲੀਜ਼ ਕੀਤਾ
-ਵਿੱਕਰੀ ਲਈ ਵੀ ਰਹੇਗਾ ਉਪਲਬਧ
ਪਟਿਆਲਾ, 31 ਦਸੰਬਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਪਣਾ ਨਵੇਂ ਸਾਲ 2025 ਦਾ ਦੀਵਾਰ ਕੈਲੰਡਰ ਰਿਲੀਜ਼ ਕਰ ਦਿੱਤਾ ਗਿਆ ਹੈ । ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ, ਵਿੱਤ ਅਫ਼ਸਰ ਡਾ. ਪ੍ਰਮੋਦ ਕੁਮਾਰ ਅੱਗਰਵਾਲ, ਡਾਇਰੈਕਟਰ ਕਾਲਜ ਵਿਕਾਸ ਕੌਂਸਲ ਪ੍ਰੋ. ਬਲਰਾਜ ਸਿੰਘ ਸੈਣੀ, ਇੰਚਾਰਜ ਪਬਲੀਕੇਸ਼ਨ ਬਿਊਰੋ ਸ੍ਰੀ ਪੱਪੂ ਸਿੰਘ, ਡਿਪਟੀ ਰਜਿਸਟਰਾਰ ਰਣਜੀਤ ਸਿੰਘ, ਨਿਗਰਾਨ ਪਬਲੀਕੇਸ਼ਨ ਬਿਊਰੋ ਗੁਰਜੰਟ ਸਿੰਘ ਤੇ ਸਮੂਹ ਸਟਾਫ਼ ਮੈਂਬਰ ਮੌਜੂਦ ਰਹੇ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਇਸ ਮੌਕੇ ਬੋਲਦਿਆਂ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਵੇਂ ਸਾਲ ਦੀ ਆਮਦ ਉੱਤੇ ਸਮੇਂ ਸਿਰ ਯੂਨੀਵਰਸਿਟੀ ਦੇ ਕੈਲੰਡਰ ਦਾ ਤਿਆਰ ਹੋ ਜਾਣਾ ਸ਼ੁਭ ਖ਼ਬਰ ਹੈ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨਾਲ਼ ਜੁੜੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਬਾਰੇ ਅਗਾਊਂ ਵਿਉਂਤਬੰਦੀ ਕਰਨ ਹਿਤ ਕੈਲੰਡਰ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਸਮੇਂ ਸਿਰ ਕੈਲੰਡਰ ਉਪਲਬਧ ਹੋਣਾ ਆਪਣੇ ਆਪ ਵਿੱਚ ਮਾਇਨੇ ਰਖਦਾ ਹੈ । ਇੰਚਾਰਜ ਪਬਲੀਕੇਸ਼ਨ ਬਿਊਰੋ ਸ੍ਰੀ ਪੱਪੂ ਸਿੰਘ ਨੇ ਦੱਸਿਆ ਕਿ ਹਰ ਸਾਲ ਵਾਂਗ ਯੂਨੀਵਰਸਿਟੀ ਦੇ ਸਾਰੇ ਕਰਮਚਾਰੀਆਂ ਲਈ ਇਹ ਕੈਲੰਡਰ ਮੁਹੱਈਆ ਕਰਵਾਇਆ ਜਾਵੇਗਾ । ਉਨ੍ਹਾਂ ਇਹ ਵੀ ਦੱਸਿਆ ਕਿ ਕਰਮਚਾਰੀਆਂ ਤੋਂ ਇਲਾਵਾ ਜੇਕਰ ਕੋਈ ਹੋਰ ਵਿਅਕਤੀ ਵੀ ਕੈਲੰਡਰ ਖਰੀਦਣ ਦਾ ਇੱਛੁਕ ਹੋਵੇ ਤਾਂ ਉਹ ਪਬਲੀਕੇਸ਼ਨ ਬਿਊਰੋ ਦੇ ਦਫ਼ਤਰ ਜਾਂ ਗੋਲ ਮਾਰਕੀਟ ਸਥਿਤ ‘ਕਿਤਾਬ-ਘਰ’ ਤੋਂ ਖਰੀਦ ਸਕਦਾ ਹੈ ।

Scroll to Top