Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਮੁਲਾਜ਼ਮ ਕਾਬੂ

ਪੰਜਾਬ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਮੁਲਾਜ਼ਮ ਕਾਬੂ

ਪੰਜਾਬ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਮੁਲਾਜ਼ਮ ਕਾਬੂ
ਚੰਡੀਗੜ੍ਹ, 2 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜਿ਼ਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ । ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Scroll to Top