ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੁਗਨਦੀਪ ਸਿੰਘ ਦਾ ਜੱਦੀ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਆਉਣ ‘ਤੇ ਨਿੱਘਾ ਸਵਾਗਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੁਗਨਦੀਪ ਸਿੰਘ ਦਾ ਜੱਦੀ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਆਉਣ ‘ਤੇ ਨਿੱਘਾ ਸਵਾਗਤ
ਲਹਿਰਾ, 3 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਸਟਰੇਲੀਆ ਦੀਆਂ ਲੋਕਲ ਗੌਰਮਿੰਟ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਲਹਿਰਾ ਸਬ ਡਵੀਜ਼ਨ ਦੇ ਪਿੰਡ ਗੋਬਿੰਦਪੁਰਾ ਜਵਾਹਰ ਵਾਲਾ ਦੇ ਜੰਮਪਲ ਜੁਗਨਦੀਪ ਸਿੰਘ ਦਾ ਨਿੱਘਾ ਸਵਾਗਤ ਕਰਦੇ ਹੋਏ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ । ਇਸ ਸਮੇਂ ਉਹਨਾਂ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ ਅਤੇ ਸ਼੍ਰੀ ਚੀਮਾ ਦੇ ਓ. ਐਸ. ਡੀ. ਤਪਿੰਦਰ ਸਿੰਘ ਸੋਹੀ ਵੀ ਮੌਜੂਦ ਸਨ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਵਿੱਚ ਜੁਗਨਦੀਪ ਸਿੰਘ ਦੇ ਸਨਮਾਨ ਵਿੱਚ ਆਯੋਜਿਤ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਹੋਣਹਾਰ ਨੌਜਵਾਨ ਨੇ ਜਿੱਥੇ ਕਾਬਲੀਅਤ ਸਦਕਾ ਵਿਦੇਸ਼ ਦੀ ਧਰਤੀ ਉੱਤੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ ਉੱਥੇ ਹੀ ਰਾਜਨੀਤੀ ਦੇ ਖੇਤਰ ਵਿੱਚ ਵੀ ਵੱਡੀਆਂ ਮੱਲਾਂ ਮਾਰੀਆਂ ਹਨ । ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪੂਰੀ ਦੁਨੀਆ ਵਿੱਚ ਆਪਣੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਬੁਲੰਦੀਆਂ ਹਾਸਲ ਕੀਤੀਆਂ ਹਨ । ਉਹਨਾਂ ਕਿਹਾ ਕਿ ਜੁਗਨਦੀਪ ਸਿੰਘ ਦੇ ਸਵਾਗਤ ਵਜੋਂ ਸਰਪੰਚ ਹਰਵਿੰਦਰ ਸਿੰਘ ਅਤੇ ਪਿੰਡ ਵਾਸੀਆਂ ਵੱਲੋਂ ਕਰਵਾਇਆ ਗਿਆ ਇਹ ਸਮਾਗਮ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਪਿੰਡ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਦਰਜ ਕਰਨ ਦੀ ਹੱਲਾਸ਼ੇਰੀ ਮਿਲੇਗੀ ।

Leave a Comment

Your email address will not be published. Required fields are marked *

Scroll to Top