Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 5:16 pm

+91 90915 01313 , +91 90916 01313

punjabbanni@gmail.com
punjabbani@yahoo.com

ਯੂ. ਡੀ.ਆਈ. ਡੀ. ਕਾਰਡ ਬਣਾਉਣ, ਦਰੁਸਤ ਕਰਨ ਅਤੇ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਉਪਲਬਧ ਕਰਵਾਉਣ ਲਈ ਕੈਂਪ 10 ਜਨਵਰੀ ਨੂੰ ਲੱਗੇਗਾ

ਯੂ. ਡੀ.ਆਈ. ਡੀ. ਕਾਰਡ ਬਣਾਉਣ, ਦਰੁਸਤ ਕਰਨ ਅਤੇ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਉਪਲਬਧ ਕਰਵਾਉਣ ਲਈ ਕੈਂਪ 10 ਜਨਵਰੀ ਨੂੰ ਲੱਗੇਗਾ

ਯੂ. ਡੀ.ਆਈ. ਡੀ. ਕਾਰਡ ਬਣਾਉਣ, ਦਰੁਸਤ ਕਰਨ ਅਤੇ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਉਪਲਬਧ ਕਰਵਾਉਣ ਲਈ ਕੈਂਪ 10 ਜਨਵਰੀ ਨੂੰ ਲੱਗੇਗਾ
ਸੰਗਰੂਰ, 5 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਦੇ ਸਹਿਯੋਗ ਨਾਲ 10 ਜਨਵਰੀ ਨੂੰ ਧਰਮਸ਼ਾਲਾ ਗਰੀਬ ਪਰਿਵਾਰ ਫੰਡ ਲਹਿਰਾਗਾਗਾ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਯੂ. ਡੀ. ਆਈ. ਡੀ. ਕਾਰਡ ਬਣਾਉਣ, ਕਾਰਡ ਦਰੁਸਤ ਕਰਨ ਅਤੇ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਉਪਲਬਧ ਕਰਵਾਉਣ ਸਬੰਧੀ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਮੁਫ਼ਤ ਅਸੈਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਸਵੀਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੋਟਰਾਈਜਡ ਟਰਾਈਸਾਈਕਲ, ਵੀਲ੍ਹ-ਚੇਅਰ, ਟਰਾਈਸਾਈਕਲ, ਬਣਾਉਟੀ ਅੰਗ. ਪੋਲਿਉ ਕੈਲੀਪਰ, ਕੰਨਾਂ ਦੀਆਂ ਮਸ਼ੀਨਾਂ, ਫੋੜੀਆਂ ਆਦਿ ਲਈ ਰਜਿਸਟ੍ਰੇਸ਼ਨ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਮੋਟਰਾਈਜਡ ਟਰਾਈਸਾਈਕਲ ਲਈ ਦਿਵਿਆਂਗਤਾ 80 % ਪ੍ਰਤੀਸ਼ਤ ਤੋਂ ਘੱਟ ਨਹੀਂ ਹੋਣੀ ਚਾਹੀਦੀ । ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਦਿਵਿਆਂਗਜਨ ਨੂੰ ਆਪਣੇ ਨਾਲ ਯੂ. ਡੀ. ਆਈ. ਡੀ. ਕਾਰਡ, ਅਧਾਰ ਕਾਰਡ, ਪਾਸਪੋਰਟ ਸਾਈਜ ਫੋਟੋ, ਆਮਦਨ ਦਾ ਸਰਟੀਫਿਕੇਟ ਜੋ ਕਿ ਸਰਪੰਚ ਜਾਂ ਐਮ. ਸੀ. ਜਾਂ ਤਹਿਸੀਲਦਾਰ ਤੋਂ ਤਸਦੀਕਸ਼ੁਦਾ ਹੋਵੇ, ਲੈ ਕੇ ਆਉਣਾ ਲਾਜ਼ਮੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਜਰੂਰੀ ਦਸਤਾਵੇਜਾਂ ਤੋਂ ਬਿਨਾਂ ਰਜਿਸਟ੍ਰੇਸ਼ਨ ਨਹੀਂ ਹੋਵੇਗੀ ਅਤੇ ਕੈਂਪ ਸਬੰਧੀ ਹੋਰ ਜਾਣਕਾਰੀ ਲਈ ਮੋਬਾਈਲ ਨੰਬਰ 62804-71338 ਉਤੇ ਸੰਪਰਕ ਕੀਤਾ ਜਾ ਸਕਦਾ ਹੈ ।

Scroll to Top