Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 5:06 pm

+91 90915 01313 , +91 90916 01313

punjabbanni@gmail.com
punjabbani@yahoo.com

1970 ਦੇ ਨੇੜੇ ਬਣੀ ਖਾਲੀ ਪਈ ਬਿਲਡਿੰਗ ਡਿੱਗੀ

1970 ਦੇ ਨੇੜੇ ਬਣੀ ਖਾਲੀ ਪਈ ਬਿਲਡਿੰਗ ਡਿੱਗੀ

1970 ਦੇ ਨੇੜੇ ਬਣੀ ਖਾਲੀ ਪਈ ਬਿਲਡਿੰਗ ਡਿੱਗੀ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 17 ਵਿਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜਿਲਾ ਇਮਾਰਤ ਡਿੱਗ ਗਈ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਖਾਲੀ ਪਈ ਸੀ ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ `ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਪ੍ਰਸ਼ਾਸਨਿਕ ਅਧਿਕਾਰੀ ਖ਼ੁਦ ਮੌਕੇ `ਤੇ ਮੌਜੂਦ ਹਨ। ਡੀ. ਸੀ. ਦਫ਼ਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ । ਜਾਣਕਾਰੀ ਅਨੁਸਾਰ ਇਹ ਇਮਾਰਤ 1970 ਦੇ ਆਸ-ਪਾਸ ਬਣੀ ਸੀ। ਇਹ ਇਮਾਰਤ ਸ਼ਹਿਰ ਦੇ ਪ੍ਰਮੁੱਖ ਸਥਾਨ `ਤੇ ਸਥਿਤ ਹੈ। ਲੋਕਾਂ ਮੁਤਾਬਕ ਇਹ ਇਮਾਰਤ 5 ਮੰਜਿਲਾ ਸੀ । ਉਨ੍ਹਾਂ ਦੱਸਿਆ ਕਿ ਜਦੋਂ ਇਹ ਇਮਾਰਤ ਡਿੱਗੀ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਕੋਈ ਧਮਾਕਾ ਹੋਇਆ ਹੋਵੇ । ਕੁਝ ਸਮੇਂ ਲਈ ਦਹਿਸ਼ਤ ਫੈਲ ਗਈ। ਇਸ ਇਮਾਰਤ ਦੇ ਨਾਲ ਮਹਿਫਿਲ ਹੋਟਲ ਨੇੜੇ ਹੈ । ਮੌਕੇ `ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਮਾਰਤ `ਚ ਕਰੀਬ 2 ਮਹੀਨਿਆਂ ਤੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ । ਇਸ ਕਾਰਨ ਇਮਾਰਤ ਵਿੱਚ ਤਰੇੜਾਂ ਆ ਗਈਆਂ। ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦੇ ਹੀ 27 ਦਸੰਬਰ ਨੂੰ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ।

Scroll to Top