Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ : ਦਾਦੂਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ : ਦਾਦੂਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ : ਦਾਦੂਵਾਲ
ਹਰਿਆਣਾ : ਸਿੱਖ ਧਰਮ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਆੜ੍ਹੇ ਹੱਥੀਂ ਲੈਂਦਿਆਂ ਸਪੱਸ਼ਟ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ । ਉਨ੍ਹਾਂ ਨੇ ਕਿਹਾ ਹੈ ਕਿ ਬਾਦਲਾਂ ਦੇ ਰਾਜ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆ ਵਿੱਚ ਖਿੱਲਰੇ ਅਤੇ ਇਨਸਾਫ਼ ਮੰਗਦੇ ਸਿੱਖਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ । ਦਾਦੂਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸੁਖਬੀਰ ਬਾਦਲ ਨੇ ਇੱਕਲਾ-ਇਕੱਲਾ ਗੁਨਾਹ ਮੰਨਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਅਸਤੀਫਾ ਦੇਣ ਦਾ ਹੁਕਮ ਦਿੱਤਾ ਸੀ ਅਤੇ 7 ਮੈਂਬਰੀ ਕਮੇਟੀ ਬਣਾ ਕੇ ਸੰਗਤ ਵਿੱਚੋਂ ਅਹੁਦੇਦਾਰ ਸਥਾਪਿਤ ਕਰਨ ਲਈ ਕਿਹਾ ਸੀ । ਦਾਦੂਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ । ਦਾਦੂਵਾਲ ਨੇ ਕਿਹਾ ਹੈ ਕਿ ਸਿੱਖ ਨੌਜਵਾਨਾਂ ਨੂੰ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਵੱਡੇ ਅਹੁਦੇ ਦਿੱਤੇ ਗਏ । ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਦੇ ਹੋਏ ਚੋਣਾਂ ਵਿੱਚ ਇਕ ਹੋਰ ਚੋਣ ਨਿਸ਼ਾਨ ਹੇਠ ਝੀਦਾ ਨਾਲ ਮਿਲ ਕੇ ਚੋਣ ਲੜ ਰਹੇ ਹਨ ।

Scroll to Top