Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 4:14 pm

+91 90915 01313 , +91 90916 01313

punjabbanni@gmail.com
punjabbani@yahoo.com

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 904253

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 904253

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 904253
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਸੈੱਟ ਸੌਂਪੇ
ਸੰਗਰੂਰ, 7 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ
ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾ ਕੀਤੀ ਗਈ । ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ. ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ) ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਹੋਈ ਮੀਟਿੰਗ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਸੰਗਰੂਰ ਵਿੱਚ ਕੁੱਲ 904253 ਵੋਟਰ ਹੋ ਗਏ ਹਨ ਜਿਨ੍ਹਾਂ ਵਿੱਚ 477171 ਮਰਦ, 427060 ਔਰਤ ਵੋਟਰ ਅਤੇ 22 ਟਰਾਂਸਜੈਂਡਰ ਵੋਟਰ ਸ਼ਾਮਿਲ ਹਨ । ਉਹਨਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1006 ਹੀ ਹੈ । ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਉਹ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਤੋਂ ਬਾਅਦ ਪ੍ਰਾਪਤ ਵੋਟਰ ਸੂਚੀਆਂ ਵਿਚ ਸ਼ਾਮਿਲ ਨਾਵਾਂ ਦੀ ਚੈਕਿੰਗ ਆਪਣੇ ਪੱਧਰ ਉੱਤੇ ਕਰ ਲੈਣ । ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਪਾਸੋਂ ਆਸ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਆਪਣਾ ਸਹਿਯੋਗ ਕਰਨਗੀਆਂ ।
ਉਹਨਾਂ ਕਿਹਾ ਕਿ ਜਿਹੜੇ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਹਾਲੇ ਵੀ ਕੰਮ-ਕਾਜੇ ਵਾਲੇ ਦਿਨ ਆਪਣੇ ਸਬੰਧਤ ਬੀ. ਐਲ. ਓ. ਕੋਲ ਜਾਂ ਐੱਸ. ਡੀ. ਐੱਮ. ਦਫ਼ਤਰ ਵਿੱਚ ਜਾ ਕੇ ਫਾਰਮ ਭਰ ਕੇ ਦੇ ਸਕਦੇ ਹਨ । ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ਉੱਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ ਅਤੇ ਜੇਕਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ । ਉਹਨਾਂ ਦੱਸਿਆ ਕਿ ਜੇਕਰ ਕਿਸੇ ਵੀ ਵੋਟਰ ਨੇ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ ।

Scroll to Top