ਨਾਭਾ ’ਚ ਧੁੰਦ ਕਾਰਨ ਰਸਤਾ ਨਾ ਦਿਸਣ ਦੇ ਚਲਦਿਆਂ ਕਾਰ ਟੋਭੇ ’ਚ ਡਿੱਗਣ ਕਾਰਨ ਤਿੰਨ ਜਣਿਆਂ ਦੀ ਹੋਈ ਮੌਤ

ਨਾਭਾ ’ਚ ਧੁੰਦ ਕਾਰਨ ਰਸਤਾ ਨਾ ਦਿਸਣ ਦੇ ਚਲਦਿਆਂ ਕਾਰ ਟੋਭੇ ’ਚ ਡਿੱਗਣ ਕਾਰਨ ਤਿੰਨ ਜਣਿਆਂ ਦੀ ਹੋਈ ਮੌਤ
ਨਾਭਾ : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਨਾਭਾ ਬਲਾਕ ਦੇ ਪਿੰਡ ਦਿੱਤੂਪੁਰ ਵਿਖੇ ਧੁੰਦ ਦੇ ਕਹਿਰ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾ ਦਿਤੇ। ਬੀਤੀ ਰਾਤ ਜਦੋਂ 8. 30 ਵਜੇ 5 ਨੌਜਵਾਨ ਕਾਰ ’ਤੇ ਸਵਾਰ ਹੋ ਕੇ ਘਰ ਵੱਲ ਜਾ ਰਹੇ ਸਨ ਤਾਂ ਰਸਤੇ ਵਿਚ ਇੱਕ ਨੌਜਵਾਨ ਉਤਰ ਕੇ ਮੋਬਾਈਲ ਦੀ ਬੈਟਰੀ ਨਾਲ ਰਸਤਾ ਵਿਖਾਉਣ ਲਗ ਪਿਆ ਪਰ ਧੁੰਦ ਇੰਨੀ ਜਿ਼ਆਦਾ ਸੀ ਕਿ ਕਾਰ ਪਿੰਡ ਦੇ ਟੋਭੇ ਵਿਚ ਹੀ ਡਿੱਗ ਪਈ ਅਤੇ ਜਿਸ ਵਿਚ ਚਾਰ ਨੌਜਵਾਨ ਸਵਾਰ ਸਨ । ਇੱਕ ਨੌਜਵਾਨ ਨੂੰ ਮੌਕੇ ’ਤੇ ਕੱਢ ਲਿਆ ਗਿਆ ਅਤੇ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ । ਮ੍ਰਿਤਕਾਂ ਦੀ ਪਛਾਣ ਕਮਲਪ੍ਰੀਤ ਉਮਰ 18 ਸਾਲ ਜੋ +2 ਦਾ ਵਿਦਿਆਰਥੀ ਸੀ, ਦੂਜਾ ਨੌਜਵਾਨ ਹਰਦੀਪ ਸਿੰਘ 30 ਸਾਲਾਂ ਦਾ ਨੌਜਵਾਨ ਜੋ ਨੇਵੀ ਵਿਚ ਸੀ ਅਤੇ ਤੀਸਰਾ ਨੌਜਵਾਨ ਇੰਦਰਜੋਤ ਸਿੰਘ ਜਿਸ ਦੀ ਉਮਰ 23 ਸਾਲਾਂ ਦੀ ਸੀ ਜੋ ਵੇਰਕਾ ਮਿਲਕ ਪਲਾਂਟ ਵਿਚ ਕੰਮ ਕਰਦਾ ਸੀ, ਵਜੋਂ ਹੋਈ ਹੈ । ਇਸ ਮੰਦਭਾਗੀ ਘਟਨਾ ਤੋਂ ਬਾਅਦ ਪਿੰਡ ਦੇ ਵਿਚ ਸੋਗ ਦੀ ਲਹਿਰ ਦੌੜ ਗਈ । ਇਸ ਮੌਕੇ ’ਤੇ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਨੇ ਦਸਿਆ ਕਿ ਇਹ ਹਾਦਸਾ ਬੀਤੀ ਰਾਤ ਧੁੰਦ ਦੇ ਕਾਰਨ ਵਾਪਰਿਆ ਕਿਉਂਕਿ ਦਾ ਧੁੰਦ ਬਹੁਤ ਜ਼ਿਆਦਾ ਸੀ ਅਤੇ ਨੌਜਵਾਨਾਂ ਨੂੰ ਅੰਦਾਜ਼ਾ ਨਹੀਂ ਹੋਇਆ ਕਿ ਕਾਰ ਟੋਭੇ ਵਿਚ ਜਾ ਡੁੱਬੇਗੀ ਅਤੇ ਇਸ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਹੋ ਗਈ ਜੋ ਕਿ ਆਪਣੇ-ਆਪਣੇ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ ।

Leave a Comment

Your email address will not be published. Required fields are marked *

Scroll to Top