Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਨੇ ਕੀਤਾ ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਨੂੰ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਕੀਤਾ ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਨੂੰ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਕੀਤਾ ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਨੂੰ ਗ੍ਰਿਫ਼ਤਾਰ
ਤਰਨਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ’ਚ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਤਰਨਤਾਰਨ ਪੁਲਸ ਨੇ ਹੱਲ ਕਰ ਲਿਆ ਹੈ। ਦਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਧਾਉਣ ਲਈ ਕੁੱਕੂ ਨੇ ਖ਼ੁਦ ਹੀ ਅਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੁਲਸ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਸੀ । ਜਾਂਚ ਦੌਰਾਨ ਇਸ ਦਾ ਖ਼ੁਲਾਸਾ ਹੋਣ ਤੋਂ ਬਾਅਦ ਪੁਲਸ ਨੇ ਕੁੱਕੂ ਦੇ ਨਾਲ-ਨਾਲ ਸ਼ਹਿਰੀ ਪ੍ਰਧਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ । ਐਸ. ਐਸ. ਪੀ. ਅਭਿਮਨਿਊ ਰਾਣਾ ਨੇ ਇਸ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਅਸ਼ਵਨੀ ਕੁਮਾਰ ਕੁੱਕੂ ਨੇ 9 ਜਨਵਰੀ ਦੀ ਸਵੇਰ ਕਰੀਬ ਸਾਢੇ 4 ਵਜੇ ਅਪਣੇ ਘਰ ’ਤੇ ਅਣਪਛਾਤਿਆਂ ਵਲੋਂ ਗੋਲੀ ਚਲਾਉਣ ਦੀ ਸ਼ਿਕਾਇਤ ਕੀਤੀ ਸੀ, ਜਿਸ ਦੇ ਚੱਲਦਿਆਂ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ । ਫੌਰੈਂਸਿਕ ਟੀਮਾਂ ਵਲੋਂ ਗੋਲੀਆਂ ਦੇ ਨਿਸ਼ਾਨ ਦੀ ਬਰੀਕੀ ਨਾਲ ਜਾਂਚ ਕੀਤੀ ਗਈ । ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁੱਕੂ ਨੇ ਖ਼ੁਦ ਹੀ ਸ਼ਹਿਰੀ ਪ੍ਰਧਾਨ ਅਵਨਜੀਤ ਸਿੰਘ ਦੇ ਰਿਵਾਲਵਰ ਨਾਲ ਅਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੁਲਸ ਵਲੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

Scroll to Top