Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 2:20 am

+91 90915 01313 , +91 90916 01313

punjabbanni@gmail.com
punjabbani@yahoo.com

ਟਮਾਟਰ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਕੇ. ਵੀ. ਕੇ. ਨੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਟਮਾਟਰ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਕੇ. ਵੀ. ਕੇ. ਨੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਟਮਾਟਰ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਕੇਵੀਕੇ ਨੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ
‌-ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਅਸਰਪੁਰ ਵਿਖੇ ਮਨਾਇਆ ਖੇਤ ਦਿਵਸ
ਪਟਿਆਲਾ, 16 ਜਨਵਰੀ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਅਸਰਪੁਰ ਵਿਖੇ ਟਮਾਟਰ ਦੀ ਫ਼ਸਲ ਦੀਆਂ ਬਿਮਾਰੀਆਂ ਦੀ ਰੋਕਥਾਮ ਦੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਖੇਤ ਦਿਵਸ ਮਨਾਇਆ ਗਿਆ । ਇਸ ਖੇਤ ਦਿਵਸ ਵਿਚ ਪਿੰਡ ਅਸਰਪੁਰ, ਜੋਗੀਪੁਰ, ਫਤਿਹਪੁਰ, ਕਰਤਾਰਪੁਰ ਅਤੇ ਪੂਨੀਆ ਦੇ ਤਕਰੀਬਨ 80 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ । ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਦੇ ਨਾਲ-ਨਾਲ ਪੀ. ਏ. ਯੂ., ਲੁਧਿਆਣਾ ਦੇ ਸਬਜ਼ੀ ਵਿਭਾਗ ਅਤੇ ਪੌਦਾ ਰੋਗ ਵਿਭਾਗ ਦੇ ਵਿਗਿਆਨੀਆਂ ਨੇ ਉਚੇਚੇ ਤੌਰ ਤੇ ਭਾਗ ਲਿਆ । ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕੇ. ਵੀ. ਕੇ. ਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ-ਮੁਖੀ ਸਿਖਲਾਈ ਪ੍ਰੋਗਰਾਮ ਅਤੇ ਕਿਸਾਨ ਮੇਲਿਆਂ ਆਦਿ ਬਾਰੇ ਜਾਣਕਾਰੀ ਦਿੱਤੀ । ਪੀ. ਏ. ਯੂ. ਤੋਂ ਆਏ ਪ੍ਰਿੰਸੀਪਲ ਸਬਜ਼ੀ ਬਰੀਡਰ ਡਾ. ਸ਼ੈਲੇਸ਼ ਜਿੰਦਲ ਨੇ ਕਿਸਾਨਾਂ ਨੂੰ ਪੀ. ਏ. ਯੂ. ਵੱਲੋਂ ਵਿਕਸਿਤ ਕੀਤੀਆਂ ਟਮਾਟਰ ਦੀਆਂ ਸੁਧਰੀਆਂ ਕਿਸਮਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਅਤੇ ਟਮਾਟਰ ਦੀ ਫ਼ਸਲ ਦੇ ਉਤਪਾਦਨ ਦੀਆਂ ਵਿਗਿਆਨਕ ਸਿਫ਼ਾਰਸ਼ਾਂ ਬਾਰੇ ਜਾਣਕਾਰੀ ਦਿੱਤੀ । ਇਸੇ ਤਰ੍ਹਾਂ ਡਾ. ਸੰਦੀਪ ਜੈਨ ਨੇ ਟਮਾਟਰ ਦੀ ਫ਼ਸਲ ਨੂੰ ਪੈਣ ਵਾਲੀ ਗੰਭੀਰ ਬਿਮਾਰੀ ਪਿਛੇਤੇ ਝੁਲਸ ਰੋਗ ਤੋਂ ਬਚਣ ਲਈ ਸਰਵਪੱਖੀ ਰੋਕਥਾਮ ਦੇ ਉਪਰਾਲੇ ਅਪਣਾਉਣ ਲਈ ਪ੍ਰੇਰਿਤ ਕੀਤਾ । ਪ੍ਰੋਫੈਸਰ ਡਾ. ਗੁਰਉਪਦੇਸ਼ ਕੌਰ ਨੇ ਪੌਸ਼ਟਿਕ ਖ਼ੁਰਾਕ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ । ਇਸ ਪ੍ਰੋਗਰਾਮ ਵਿਚ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਟਮਾਟਰ ਦੀ ਸਿਹਤਮੰਦ ਨਰਸਰੀ ਤਿਆਰ ਕਰਨ ਦੇ ਨੁਕਤੇ ਸਾਂਝੇ ਕੀਤੇ। ਇਸ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਦੇ ਨੁਕਤਿਆਂ ਬਾਰੇ ਜਾਗਰੂਕ ਕਰਵਾਇਆ । ਇਸ ਪ੍ਰੋਗਰਾਮ ਵਿਚ ਅਸਰਪੁਰ ਅਤੇ ਨਾਲ ਦੇ ਪਿੰਡਾਂ ਤੋਂ ਆਏ ਅਗਾਂਹਵਧੂ ਕਿਸਾਨਾਂ ਗੁਰਮੀਤ ਸਿੰਘ, ਬਰਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਨੇ ਟਮਾਟਰ ਦੀ ਫ਼ਸਲ ਦੇ ਉਤਪਾਦਨ ਸਬੰਧੀ ਦਰਪੇਸ਼ ਮੁਸ਼ਕਲਾਂ ਬਾਰੇ ਵਿਗਿਆਨੀਆਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਹੱਲ ਜਾਣੇ। ਪਿੰਡ ਦੇ ਕਿਸਾਨਾਂ ਨੇ ਵਿਗਿਆਨੀਆਂ ਦੀ ਟੀਮ ਦਾ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਧੰਨਵਾਦ ਕੀਤਾ ।

Scroll to Top