Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 2:05 am

+91 90915 01313 , +91 90916 01313

punjabbanni@gmail.com
punjabbani@yahoo.com

ਖਾਲਸਾ ਪੰਥ ਦੇ ਨਰੋਏ ਅੰਗ ਨਾਮਧਾਰੀ ਸਿੰਘਾਂ ਨੇ ਦੇਸ਼ ਤੇ ਕੌਮ ਲਈ ਮਹਾਨ ਸ਼ਹੀਦੀਆਂ ਦੇ ਕੇੇ ਅੰਗਰੇਜ਼ ਸਰਕਾਰ ਤੇ ਨਵਾਬ ਮਲੇਰਕੋਟਲਾ ਨੂੰ ਝੁਕਾ ਕੇ ਹੰਕਾਰ ਨੂੰ ਤੋੜਿਆ : ਪ੍ਰੋ. ਬਡੂੰਗਰ

ਖਾਲਸਾ ਪੰਥ ਦੇ ਨਰੋਏ ਅੰਗ ਨਾਮਧਾਰੀ ਸਿੰਘਾਂ ਨੇ ਦੇਸ਼ ਤੇ ਕੌਮ ਲਈ ਮਹਾਨ ਸ਼ਹੀਦੀਆਂ ਦੇ ਕੇੇ ਅੰਗਰੇਜ਼ ਸਰਕਾਰ ਤੇ ਨਵਾਬ ਮਲੇਰਕੋਟਲਾ ਨੂੰ ਝੁਕਾ ਕੇ ਹੰਕਾਰ ਨੂੰ ਤੋੜਿਆ : ਪ੍ਰੋ. ਬਡੂੰਗਰ

ਖਾਲਸਾ ਪੰਥ ਦੇ ਨਰੋਏ ਅੰਗ ਨਾਮਧਾਰੀ ਸਿੰਘਾਂ ਨੇ ਦੇਸ਼ ਤੇ ਕੌਮ ਲਈ ਮਹਾਨ ਸ਼ਹੀਦੀਆਂ ਦੇ ਕੇੇ ਅੰਗਰੇਜ਼ ਸਰਕਾਰ ਤੇ ਨਵਾਬ ਮਲੇਰਕੋਟਲਾ ਨੂੰ ਝੁਕਾ ਕੇ ਹੰਕਾਰ ਨੂੰ ਤੋੜਿਆ : ਪ੍ਰੋ. ਬਡੂੰਗਰ
ਪਟਿਆਲਾ , 17 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਹਾਨ ਦੇਸ ਭਗਤ ਬਾਬਾ ਰਾਮ ਸਿੰਘ ਜੀ ਨੇ ਅੰਗਰੇਜ਼ ਸਰਕਾਰ ਦੇ ਜਬਰ, ਜੁਲਮ ਅਤੇ ਜਾਬਰ ਰਾਜ ਨੂੰ ਖਤਮ ਕਰਕੇ ਦੇਸ ਨੂੰ ਅਜ਼ਾਦ ਕਰਵਾਕੇ ਭਾਰਤ ਅੰਦਰ ਸਵਰਾਜ ਸਥਾਪਤ ਕਰਨ ਹਿਤ 13 ਅਪ੍ਰੈਲ 1861 ਈ. ਵਿਚ ਵਿਸਾਖੀ ਦੇ ਦਿਨ ਨਾਮਧਾਰੀ ਸੰਪਰਦਾਇ ਦਾ ਗਠਨ ਕੀਤਾ, ਜਿਸ ਨਾਲ ਦੇਸ ਅੰਦਰ ਨਾ-ਮਿਲਵਰਤਨ ਅਤੇ ਸਵਦੇਸੀ ਦੀ ਲਹਿਰ ਪੂਰੇ ਜ਼ੋਰ ਸ਼ੋਰ ਨਾਲ ਅਰੰਭ ਦਿਤੀ ਤੇ ਸਾਡੇ ਦੇਸ ਅੰਦਰ ਆਪਣਾ ਸੂਬਾ ਸਥਾਪਤ ਕਰ ਦਿਤਾ, ਜਿਸ ਨਾਲ ਅੰਗਰੇਜ਼ ਸਰਕਾਰ ਦਾ ਰਾਜਸੀ ਸਿੰਘਾਸਣ ਡੋਲਣ ਲਗਾ । ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੇ ਬੜੇ ਨਰੋਏ ਅੰਗ ਨਾਮਧਾਰੀ ਸਿੰਘਾਂ ਨੇ ਦੇਸ਼ ਤੇ ਕੌਮ ਲਈ 66 ਨਾਮਧਾਰੀ ਸਿੰਘਾਂ (ਕੂਕੇ) ਨੇ ਮਹਾਨ ਕੁਰਬਾਨੀ ਤੇ ਸ਼ਹੀਦੀ ਦੇ ਕੇ ਅੰਗਰੇਜ਼ ਸਰਕਾਰ ਅਤੇ ਮਲੇਰਕੋਟਲਾ ਦੇ ਨਵਾਬ ਨੂੰ ਝੁਕਾ ਕੇ ਉਸ ਦੇ ਹੰਕਾਰ ਨੂੰ ਤੋੜਿਆ, ਤੇ ਇਨ੍ਹਾਂ ਨਾਮਧਾਰੀ ਸ਼ਹੀਦਾਂ ਦੀ ਪੰਥ ਨੂੰ ਹਮੇਸ਼ਾ ਹਰ ਸਾਲ ਵੱਡੇ ਪੱਧਰ ਤੇ ਯਾਦ ਮਨਾਉਣੀ ਚਾਹੀਦੀ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਨਵਾਬ ਮਲੇਰਕੋਟਲਾ ਦੇ ਹੁਕਮਾਂ ਨਾਲ ਲੁਧਿਆਣਾ ਦੇ ਤਤਕਾਲੀਨ ਡਿਪਟੀ ਕਮਿਸ਼ਨਰ ਮਿਸਟਰ ਕੁਵਨ ਦੇ ਹੁਕਮ ਨਾਲ ਮਲੇਰਕੋਟਲਾ (ਜਮਾਲਪੁਰ ਦੇ ਕਲਰ) ਵਿਚ 17 ਜਨਵਰੀ 1872 ਈ. ਨੂੰ ਪਹਿਲਾਂ 50 ਅਤੇ ਫਿਰ 16 ਕੂਕਿਆਂ (ਭਾਵ 66) ਨੂੰ ਬਗਾਵਤ ਦੇ ਦੋਸ਼ ਵਿਚ ਕਾਤਲ ਕਰਾਰ ਦੇ ਕੇ ਤੋਪਾਂ ਨਾਲ ਉਡਾ ਕੇ ਸ਼ਹੀਦ ਕਰ ਦਿਤਾ, ਜਿਨ੍ਹਾਂ ਵਿੱਚ ਇੱਕ ਛੋਟਾ ਬੱਚਾ ਵੀ ਸ਼ਾਮਲ ਸੀ ਜੋ ਤੋਪਾਂ ਦੇ ਸਾਹਮਣੇ ਨਾ ਆਉਣ ਕਾਰਨ ਇੱਟਾਂ ਦਾ ਥੜਾ ਬਣਾ ਕੇ ਉਸ ਉਪਰ ਖੜ੍ਹਾ ਹੋ ਗਿਆ ਤੇ ਉਹ ਵੀ ਤੋਂ ਤੋਪਾਂ ਦੇ ਅੱਗੇ ਆ ਕੇ ਗੋਲਿਆਂ ਨਾਲ ਸ਼ਹੀਦ ਹੋ ਗਿਆ । ਉਹਨਾਂ ਕਿਹਾ ਕਿ ਦੇਸ਼ ਤੇ ਕੌਮ ਲਈ 66 ਨਾਮਧਾਰੀ ਸਿੰਘਾਂ ਨੇ ਕੁਰਬਾਨੀ ਦਿੱਤੀ ਜੋ ਕਿ ਇੱਕ ਵੱਡੀ ਕੁਰਬਾਨੀ ਹੈ । ਉਨ੍ਹਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਿੱਖ ਪੰਥ ਸ਼ਾਨਾਮੱਤੀ ਇਤਿਹਾਸ ਨਾਲੋਂ ਟੁੱਟਦਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਫਰਜ਼ ਪਛਾਣਦਿਆਂ ਹੋਇਆਂ ਹਰ ਸਾਲ ਕੂਕਾ ਲਹਿਰ ਦੇ ਸ਼ਹੀਦਾਂ ਦੀ ਯਾਦ ਮਨਾਉਣੀ ਚਾਹੀਦੀ ਹੈ, ਜਦੋਂ ਕਿ ਉਨ੍ਹਾਂ ਵੱਲੋਂ ਆਪਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਕਾਰਜਕਾਲ ਦੌਰਾਨ ਸ਼ਹੀਦ ਕੂਕਿਆਂ ਦੀ ਸਹੀਦੀ ਯਾਦ ਮਨਾਈ ਸੀ ।

Scroll to Top