ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੀ ਜਾਣਕਾਰੀ ਦੇਣ ਲਈ ਚੱਲ ਰਿਹਾ ਸਿਖਲਾਈ ਕੈਂਪ ਸਮਾਪਤ

ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੀ ਜਾਣਕਾਰੀ ਦੇਣ ਲਈ ਚੱਲ ਰਿਹਾ ਸਿਖਲਾਈ ਕੈਂਪ ਸਮਾਪਤ
ਕੈਂਪ ਦੌਰਾਨ ਬਲਾਕ ਸੁਨਾਮ ਦੇ 52 ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੂੰ ਦਿੱਤੀ ਸਿਖਲਾਈ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 22 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੁਹਾਲੀ ਦੇ ਸਹਿਯੋਗ ਨਾਲ ਬਲਾਕ ਸੁਨਾਮ ਅਧੀਨ ਆਉਂਦੇ 52 ਪਿੰਡਾਂ ਦੇ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਲਈ ਚੱਲ ਰਿਹਾ ਸਿਖਲਾਈ ਕੈਂਪ ਸਮਾਪਤ ਹੋ ਗਿਆ ਹੈ । ਇਸ ਸਿਖਲਾਈ ਕੈਂਪ ਦੌਰਾਨ ਬੀ. ਡੀ. ਪੀ. ਓ. ਸੰਜੀਵ ਕੁਮਾਰ ਨੇ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦੇ ਕੰਮਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਖਲਾਈ ਪ੍ਰਾਪਤ ਕਰਨ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ । ਸਮਾਪਤੀ ਸਮਾਰੋਹ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਪੰਚਾਂ ਅਤੇ ਪੰਚਾਂ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994, ਸਥਾਈ ਵਿਕਾਸ ਦੇ ਟੀਚੇ, ਵਿਲੇਜ਼ ਕਾਮਨ ਲੈਂਡ ਐਕਟ 1961, ਥੀਮੈਟਿਕ ਜੀ. ਪੀ. ਡੀ. ਪੀ., ਮਗਨਰੇਗਾ, ਈ—ਗਰਾਮ ਸਵਰਾਜ, ਪੀ. ਡੀ. ਆਈ. ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਾਰਜਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਗ੍ਰਾਮ ਪੰਚਾਇਤਾਂ ਨਾਲ ਸਬੰਧਤ ਵਿਭਾਗ, ਸੀ. ਡੀ. ਪੀ. ਓ. ਵਿਭਾਗ, ਸਿਹਤ ਵਿਭਾਗ, ਮਗਨਰੇਗਾ, ਜਲ-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਐਨ. ਆਰ. ਐਲ. ਐਮ. ਦੇ ਅਧਿਕਾਰੀਆਂ ਵੱਲੋਂ ਵੀ ਪੇਂਡੂ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ ।

Leave a Comment

Your email address will not be published. Required fields are marked *

Scroll to Top