ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸਰਕਾਰੀ ਰਣਬੀਰ ਕਾਲਜ ਵਿਖੇ ਮਨਾਇਆ ਜਾਵੇਗਾ : ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ

ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸਰਕਾਰੀ ਰਣਬੀਰ ਕਾਲਜ ਵਿਖੇ ਮਨਾਇਆ ਜਾਵੇਗਾ : ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ
ਸੰਗਰੂਰ, 23 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 25 ਜਨਵਰੀ 2025 ਨੂੰ ਪੂਰੇ ਭਾਰਤ ਵਿੱਚ 15ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਹ ਕੌਮੀ ਦਿਹਾੜਾ ਸੰਗਰੂਰ ਵਿੱਚ ਜ਼ਿਲ੍ਹਾ, ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਹਰੇਕ ਪੋਲਿੰਗ ਸਟੇਸ਼ਨ ਲੋਕੇਸ਼ਨ ‘ਤੇ ਮਨਾਇਆ ਜਾਣਾ ਹੈ । ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਦਿਵਸ ਜ਼ਿਲ੍ਹਾ ਪੱਧਰ ਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਅਤੇ ਤਹਿਸੀਲ ਪੱਧਰ ‘ਤੇ ਸਬੰਧਤ ਉਪ-ਮੰਡਲ ਮੈਜਿਸਟਰੇਟ ਅਤੇ ਬੂਥ ਪੱਧਰ ਤੇ ਬੂਥ ਦੇ ਸਬੰਧਤ ਬੂਥ ਲੈਵਲ ਅਫਸਰਾਂ ਵੱਲੋਂ ਮਨਾਇਆ ਜਾਣਾ ਹੈ । ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਯੁਵਾ ਵੋਟਰਾਂ ਨੂੰ ਉਨ੍ਹਾਂ ਦੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਪੇਟਿੰਗ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾਵਾਂ ਕਰਵਾਏ ਗਏ ਹਨ ਅਤੇ ਅਵੱਲ ਆਏ ਵਿਦਿਆਰਥੀਆਂ ਨੂੰ ਵਾਜਬ ਇਨਾਮ ਦਿੱਤੇ ਜਾਣੇ ਹਨ । ਉਨ੍ਹਾਂ ਕਿਹਾ ਕਿ ਇਸੇ ਦੌਰਾਨ ਹੀ ਯੋਗਤਾ 01.01.2025 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪਹਿਲੀ ਵਾਰ ਵੋਟਰ ਵਜੋਂ ਦਰਜ ਹੋਏ ਨੌਜਵਾਨ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰ ਸਨਾਖ਼ਤੀ ਕਾਰਡ ਜਾਰੀ ਕੀਤੇ ਜਾਣੇ ਹਨ ਅਤੇ ਵੋਟਾਂ ਬਣਵਾਉਣ ਅਤੇ ਇਨ੍ਹਾਂ ਵੋਟਾਂ ਨੂੰ ਆਪਣੀ ਸਮਝ ਅਨੁਸਾਰ ਸਹੀ ਇਸਤੇਮਾਲ ਕਰਨ ਲਈ ਪ੍ਰਣ ਵੀ ਲਿਆ ਜਾਣਾ ਹੈ ।
ਡੀ. ਸੀ. ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 01.01.2025 ਨੂੰ 18 ਸਾਲ ਦੀ ਹੋ ਗਈ ਹੈ ਅਤੇ ਉਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਹੈ ਤਾਂ ਆਪਣੀ ਵੋਟ ਬਣਵਾਉਣ ਸਬੰਧੀ ਫਾਰਮ ਨੰ. 06 ਭਰ ਕੇ ਆਪਣੇ ਏਰੀਏ ਦੇ ਬੂਥ ਲੈਵਲ ਅਫਸਰ ਜਾਂ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿਖੇ ਜਮ੍ਹਾ ਕਰਵਾ ਦੇਣ ਜਾਂ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ਲਿੰਕ www.voters.eci.gov.in ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪ ਉਤੇ ਲਾਗ ਇੰਨ ਕਰਕੇ ਆਨ ਲਾਈਨ ਫਾਰਮ ਨੰ. 06 ਭਰ ਕੇ ਦੇਣ । ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਚੱਲ ਰਹੀ ਲਗਾਤਾਰ ਸੁਧਾਈ ਦੌਰਾਨ ਇਨ੍ਹਾਂ ਦੀਆਂ ਵੋਟਾਂ ਬਣਾਈਆਂ ਜਾਣਗੀਆਂ ਅਤੇ ਵੋਟਰ ਚੋਣਾਂ ਦੌਰਾਨ ਆਪਣੀਆਂ ਵੋਟਾਂ ਦਾ ਆਪਣੀ ਸਮਝ ਅਨੁਸਾਰ ਸਹੀ ਅਤੇ ਸੁਚੱਜੇ ਢੰਗ ਨਾਲ ਇਸਤੇਮਾਲ ਕਰਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਕੇ ਇਸ ਵਿੱਚ ਆਪਣੀ ਭਾਗੀਦਾਰੀ ਨਿਭਾਉਣ ਅਤੇ ਇਸ ਨੂੰ ਹੋਰ ਮਜਬੂਤ ਕਰਨ ਵਿੱਚ ਸਹਿਯੋਗ ਕਰਨ ।

Leave a Comment

Your email address will not be published. Required fields are marked *

Scroll to Top