ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਸੰਗਰੂਰ, 24 ਜਨਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ 2.08 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ । ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ 2.08 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਅਨੁਸੂਚਿਤ ਜਾਤੀਆਂ ਦੇ 408 ਲਾਭਪਾਤਰੀਆਂ ਨੂੰ ਲਾਭ ਮਿਲੇਗਾ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51,000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ । ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ. ਬੀ. ਟੀ. ਮੋਡ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਰਹੀ ਹੈ ।

Leave a Comment

Your email address will not be published. Required fields are marked *

Scroll to Top