Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 5:18 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਘਨੌਰ 'ਚ ਲਗਾਇਆ ਲੰਗਰ 

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਘਨੌਰ 'ਚ ਲਗਾਇਆ ਲੰਗਰ 

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਘਨੌਰ ‘ਚ ਲਗਾਇਆ ਲੰਗਰ 
ਘਨੌਰ : ਸਬਜ਼ੀ ਮਾਰਕੀਟ ਅਤੇ ਆਸ ਪਾਸ ਦੇ ਸਾਰੇ ਦੁਕਾਨਦਾਰਾਂ ਵੱਲੋਂ ਸਾਂਝੇ ਤੌਰ ਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਰਕੀਟ ਵਿੱਚ ਲੰਗਰ ਲਗਾਇਆ ਗਿਆ, ਜਿਸ ਸਮੂਹ ਦੁਕਾਨਦਾਰਾਂ ਵੱਲੋਂ ਸਵੇਰੇ ਅਰਦਾਸ ਕਰਵਾ ਕੇ ਚਾਹ ਅਤੇ ਮੱਠੀ ਦਾ ਲੰਗਰ ਵਰਤਾਇਆ ਗਿਆ। ਇਸ ਉਪਰੰਤ ਦੁਪਿਹਰ ਟਾਈਮ ਦਾਲ ਰੋਟੀ ਅਤੇ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿਚ ਨੇੜਲੇ ਸਾਰੇ ਦੁਕਾਨਦਾਰਾਂ ਭਰਾਵਾਂ ਵੱਲੋਂ ਆਪਣੀ ਸੇਵਾ ਬਾ ਖੂਬੀ ਨਿਭਾਈ ਗਈ । ਇਸ ਮੌਕੇ ਦਲਵਿੰਦਰ ਸਿੰਘ, ਟੋਨੀ ਕੁਮਾਰ, ਭੁਪਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਮਾਰਕੀਟ ਵੱਲੋਂ ਹਰ ਸਾਲ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ। ਪਹਿਲਾਂ ਇਹ ਸੇਵਾ ਸਰਹੰਦ ਦੀ ਸਭਾ ਮੌਕੇ ਕੀਤੀ ਜਾਂਦੀ ਸੀ ਪਰ ਇਸ ਵਾਰ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧਤ ਲੰਗਰ ਲਗਾਇਆ ਗਿਆ । ਇਸ ਮੌਕੇ ਦਲਵਿੰਦਰ ਸਿੰਘ ਰੁੜਕੇ ਵਾਲੇ, ਟੋਨੀ ਕੁਮਾਰ, ਸੁਖਵਿੰਦਰ ਸਿੰਘ ਸੁੱਖਾ, ਭੁਪਿੰਦਰ ਸਿੰਘ ਟਿਵਾਣਾ, ਰਾਜੂ ਵਰਮਾ, ਨਿੰਮਾਂ ਕਾਮੀ, ਪਾਲਾ ਰਾਮ, ਰਾਜੂ ਸ਼ਰਮਾ, ਆਨੰਦ ਲਾਲ, ਜੀਵਨ ਕੁਮਾਰ, ਬਿੰਦਰ ਕੁਮਾਰ, ਜਗਤਾਰ ਕੁਮਾਰ, ਰਿੰਕੂ ਧੀਮਾਨ, ਵਿਜੇ ਕੁਮਾਰ, ਸੁਖਵਿੰਦਰ ਸਿੰਘ, ਮੈਸੀ ਧੀਮਾਨ, ਸੋਮਨਾਥ ਲਾਛੜੂ, ਸੁਨੀਲ ਕੁਮਾਰ ਆਦਿ ਸਮੇਤ ਮਾਰਕੀਟ ਦੇ ਸਮੂਹ ਦੁਕਾਨਦਾਰ ਮੌਜੂਦ ਸਨ ।

Scroll to Top