Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਨੇਤਾਵਾਂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5,421 ਕਰੋੜ ਰੁਪਏ ਦੀ ਵੰਡ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ

ਭਾਜਪਾ ਨੇਤਾਵਾਂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5,421 ਕਰੋੜ ਰੁਪਏ ਦੀ ਵੰਡ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ

ਭਾਜਪਾ ਨੇਤਾਵਾਂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5,421 ਕਰੋੜ ਰੁਪਏ ਦੀ ਵੰਡ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ
ਪਟਿਆਲਾ, 4 ਫਰਵਰੀ : ਪੰਜਾਬ ਦੇ ਸੀਨੀਅਰ ਭਾਜਪਾ ਆਗੂ ਸ਼੍ਰੀਮਤੀ ਪ੍ਰਨੀਤ ਕੌਰ ਅਤੇ ਸ਼੍ਰੀਮਤੀ ਜੈ ਇੰਦਰ ਕੌਰ ਨੇ ਕੇਂਦਰੀ ਬਜਟ 2025-26 ਦੇ ਹਿੱਸੇ ਵਜੋਂ ਰਾਜ ਦੇ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਨੂੰ 5,421 ਕਰੋੜ ਰੁਪਏ ਅਲਾਟ ਕਰਨ ਲਈ ਰੇਲਵੇ ਮੰਤਰਾਲੇ ਅਤੇ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ । ਸ਼੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਅਸੀਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਜੀ ਅਤੇ ਕੇਂਦਰ ਸਰਕਾਰ ਦੇ ਇਸ ਸਾਲ ਦੇ ਰੇਲ ਬਜਟ ਦੀ ਪੰਜਾਬ ਨੂੰ ਵੰਡ ਲਈ ਧੰਨਵਾਦੀ ਹਾਂ ਜੋ ਕਿ ਯੂ. ਪੀ. ਏ.-2 ਦੌਰਾਨ ਪੰਜਾਬ ਨੂੰ ਮਿਲੇ ਬਜਟ ਨਾਲੋਂ 24 ਗੁਣਾ ਜ਼ਿਆਦਾ ਹੈ, ਜੋ ਕਿ ਸਿਰਫ 225 ਕਰੋੜ ਸੀ । ਉਨ੍ਹਾਂ ਨੇ ਅੱਗੇ ਕਿਹਾ ਕਿ ਪਟਿਆਲਾ ਰੇਲਵੇ ਸਟੇਸ਼ਨ ਦਾ 47.51 ਕਰੋੜ ਰੁਪਏ ਦਾ ਪੁਨਰ ਵਿਕਾਸ ਇਸ ਗੱਲ ਦੀ ਇੱਕ ਪ੍ਰਮੁੱਖ ਉਦਾਹਰਣ ਹੈ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਦੇ ਰੇਲ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰ ਰਹੀ ਹੈ । ਇਹ ਸਟੇਸ਼ਨ ਬਹੁਤ ਜਲਦ ਪੂਰਾ ਹੋਣ ਦੇ ਨੇੜੇ ਹੈ ਅਤੇ ਇੱਥੇ ਯਾਤਰੀਆਂ ਨੂੰ ਜਲਦੀ ਹੀ ਵਿਸ਼ਵ ਪੱਧਰੀ ਸਹੂਲਤਾਂ ਦਾ ਅਨੁਭਵ ਹੋਵੇਗਾ । ਇਸ ਤੋਂ ਇਲਾਵਾ, 1,122 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 30 ਅੰਮ੍ਰਿਤ ਭਾਰਤ ਸਟੇਸ਼ਨਾਂ ਦਾ ਵਿਕਾਸ, ਲੋਕਾਂ ਲਈ ਆਧੁਨਿਕੀਕਰਨ ਅਤੇ ਬਿਹਤਰ ਕਨੈਕਟੀਵਿਟੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ ।

ਸ੍ਰੀਮਤੀ ਜੈ ਇੰਦਰ ਕੌਰ ਨੇ ਅੱਗੇ ਕਿਹਾ, “ਪੰਜਾਬ ਲਈ 5,421 ਕਰੋੜ ਰੁਪਏ ਦੀ ਵੰਡ ਦਾ ਮਹੱਤਵਪੂਰਨ ਪ੍ਰਭਾਵ ਪਵੇਗਾ । 2014 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 382 ਕਿਲੋਮੀਟਰ ਦੇ ਨਵੇਂ ਟ੍ਰੈਕ ਲਗਾਏ ਗਏ ਹਨ, ਜੋ ਕਿ ਫਿਲੀਪੀਨਜ਼ ਦੇ ਪੂਰੇ ਰੇਲਵੇ ਨੈੱਟਵਰਕ ਤੋਂ ਵੱਧ ਹਨ । ਇਹ ਨਵਾਂ ਬੁਨਿਆਦੀ ਢਾਂਚਾ, ਚੱਲ ਰਹੇ ਬਿਜਲੀਕਰਨ ਅਤੇ ਸਟੇਸ਼ਨਾਂ ਦੇ ਆਧੁਨਿਕੀਕਰਨ ਦੇ ਨਾਲ, ਨਾ ਸਿਰਫ਼ ਯਾਤਰਾ ਨੂੰ ਵਧਾਏਗਾ ਸਗੋਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਵੀ ਦੇਵੇਗਾ, ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰੇਗਾ । ਸ਼੍ਰੀਮਤੀ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ ਪਟਿਆਲਾ, ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਵਰਗੀਆਂ ਥਾਵਾਂ ‘ਤੇ ਅੰਮ੍ਰਿਤ ਭਾਰਤ ਸਟੇਸ਼ਨਾਂ ਨੂੰ ਵਿਕਸਤ ਕਰਨ ‘ਤੇ ਕੇਂਦਰ ਸਰਕਾਰ ਦਾ ਫੋਕਸ ਸੁਚਾਰੂ ਕੁਨੈਕਟੀਵਿਟੀ ਦੀ ਸਹੂਲਤ ਦੇਵੇਗਾ, ਇਹ ਸੁਨਿਸ਼ਚਿਤ ਕਰੇਗਾ ਕਿ ਯਾਤਰੀਆਂ ਅਤੇ ਮਾਲ ਸੇਵਾਵਾਂ ਦੋਵਾਂ ਨੂੰ ਅੱਪਗ੍ਰੇਡ ਕੀਤੀਆਂ ਸਹੂਲਤਾਂ ਦਾ ਲਾਭ ਮਿਲੇਗਾ । ਇਹ ਵੱਡੀ ਵੰਡ ਪੰਜਾਬ ਦੇ ਵਿਕਾਸ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਸਪੱਸ਼ਟ ਸੰਕੇਤ ਹੈ । ਦੋਵੇਂ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਪੰਜਾਬ ਵਿੱਚ ਰੇਲਵੇ ਨੈੱਟਵਰਕ ਦੀ ਕਾਇਆ-ਕਲਪ ਕਰਨ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਵੀ ਕੀਤਾ ।

Scroll to Top