Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 2:08 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਬਜਟ ਵਿੱਚ ਪੰਜਾਬ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5421 ਕਰੋੜ ਰੁਪਏ ਮਿਲਣਾ ਸ਼ਲਾਘਾਯੋਗ ਕਦਮ : ਜਸਪਾਲ ਗੰਗਰੌਲੀ

ਕੇਂਦਰੀ ਬਜਟ ਵਿੱਚ ਪੰਜਾਬ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5421 ਕਰੋੜ ਰੁਪਏ ਮਿਲਣਾ ਸ਼ਲਾਘਾਯੋਗ ਕਦਮ : ਜਸਪਾਲ ਗੰਗਰੌਲੀ

ਕੇਂਦਰੀ ਬਜਟ ਵਿੱਚ ਪੰਜਾਬ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5421 ਕਰੋੜ ਰੁਪਏ ਮਿਲਣਾ ਸ਼ਲਾਘਾਯੋਗ ਕਦਮ : ਜਸਪਾਲ ਗੰਗਰੌਲੀ
– ਲੋਕਾਂ ਨੂੰ ਜਲਦ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ
ਪਟਿਆਲਾ : ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ ਤੇ ਸੀਨੀਅਰ ਭਾਜਪਾ ਆਗੂ ਜਸਪਾਲ ਸਿੰਘ ਗੰਗਰੌਲੀ ਨੇ ਹਾਲ ਹੀ ਵਿਚ ਕੇਂਦਰ ਵਿਚ ਮੌਜੂਦ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਵਿੱਤ ਮੰਤਰੀ ਭਾਰਤ ਸਰਕਾਰ ਸ਼੍ਰੀਮਤੀ ਨਿਰਮਲਾ ਸੀਤਾਰਮਨ ਵਲੋਂ ਜਾਰੀ ਕੀਤੇ ਗਏ 2025-2026 ਦੇ ਬਜਟ ਵਿਚ ਜੋ ਪੰਜਾਬ ਦੇ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ 5421 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਇਕ ਸ਼ਲਾਘਾਯੋਗ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅੰਦਰ ਬਣੇ ਰੇਲਵੇ ਸਟੇਸ਼ਨਾਂ ਨੂੰ ਇਕ ਨਵੀਂ ਤਕਨੀਕ ‘ਤੇ ਆਧਾਰਤ ਦਿਖ ਮਿਲ ਸਕੇਗੀ ਤੇ ਪੰਜਾਬੀਆਂ ਨੂੰ ਨਵੀਆਂ ਤੋਂ ਨਵੀਆਂ ਸਹੂਲਤਾਂ। ਜਸਪਾਲ ਗੰਗਰੌਲੀ ਨੇ ਕਿਹਾ ਕਿ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਉਦਮ ਨੂੰ ਸਰਾਹੁੰਦਿਆਂ ਆਖਿਆ ਕਿ ਯੂ. ਪੀ. ਏ. ਦੀ ਸਰਕਾਰ ਦੌਰਾਨ ਪੰਜਾਬ ਰੇਲਵੇ ਨੂੰ ਸਿਰਫ਼ ਤੇ ਸਿਰਫ਼ 225 ਕਰੋੜ ਦਾ ਬਜਟ ਪਾਸ ਹੋਇਆ ਸੀ ਜਦੋਂ ਕਿ ਐਨ. ਡੀ. ਏ. ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ 5421 ਕਰੋੜ । ਜਸਪਾਲ ਗੰਗਰੌਲੀ ਨੇ ਸ਼ਾਹੀ ਸ਼ਹਿਰ ਪਟਿਆਲਾ ਦੇ ਰੇਲਵੇ ਸਟੇਸ਼ਨ ‘ਤੇ ਲੱਗ ਰਹੇ ਕਰੋੜਾਂ ਰੁਪਏ ਨਾਲ ਹੋ ਰਹੀ ਰੇਲਵੇ ਸਟੇਸ਼ਨ ਦੀ ਕਾਇਆਕਲਪ ਨੂੰ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਰੇਲ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰਾਰ ਦਿੰਦਿਆਂ ਕਿਹਾ ਕਿ ਇਹ ਸਟੇਸ਼ਨ ਬਹੁਤ ਜਲਦ ਪੂਰਾ ਹੋਣ ਦੇ ਨੇੜੇ ਹੈ ਅਤੇ ਇਥੇ ਯਾਤਰੀਆਂ ਨੂੰ ਜਲਦੀ ਹੀ ਵਿਸ਼ਵ ਪੱਧਰੀ ਸਹੂਲਤਾਂ ਦਾ ਸੁੱਖ ਪ੍ਰਾਪਤ ਹੋਵੇਗਾ। ਦੱਸਣਯੋਗ ਹੈ ਕਿ 1122 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 30 ਅੰਮ੍ਰਿਤ ਭਾਰਤ ਸਟੇਸ਼ਨਾਂ ਦਾ ਵਿਕਾਸ, ਲੋਕਾਂ ਲਈ ਆਧੁਨਿਕੀਕਰਨ ਅਤੇ ਬਿਹਤਰ ਕਨੈਕਟੀਵਿਟੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ ਅਤੇ 2014 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 382 ਕਿਲੋਮੀਟਰ ਦੇ ਨਵੇਂ ਟ੍ਰੈਕ ਲਗਾਏ ਗਏ ਹਨ, ਜੋ ਕਿ ਫਿਲੀਪੀਨਜ਼ ਦੇ ਪੂਰੇ ਰੇਲਵੇ ਨੈੱਟਵਰਕ ਤੋਂ ਵੱਧ ਹਨ ।

Scroll to Top