Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਨਵੀਆਂ ਤਜਵੀਜ਼ਾਂ ‘ਤੇ ਵਿਚਾਰ

ਨਗਰ ਨਿਗਮ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਨਵੀਆਂ ਤਜਵੀਜ਼ਾਂ ‘ਤੇ ਵਿਚਾਰ

ਨਗਰ ਨਿਗਮ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਨਵੀਆਂ ਤਜਵੀਜ਼ਾਂ ‘ਤੇ ਵਿਚਾਰ
-ਕਿਹਾ, ਆਵਾਜਾਈ ਦਰੁਸਤ ਕਰਨ ਲਈ ਬਾਜ਼ਾਰਾਂ ‘ਚ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇਗਾ
ਪਟਿਆਲਾ, 5 ਫਰਵਰੀ : ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਡਾ. ਰਜਤ ਓਬਰਾਏ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਇੱਕ ਵਿਸ਼ੇਸ਼ ਬੈਠਕ ਮੌਕੇ ਸ਼ਹਿਰ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਨਵੀਆਂ ਤਜਵੀਜ਼ਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਐਸ.ਪੀ ਸਿਟੀ ਸਰਫਰਾਜ ਆਲਮ, ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਡਾ. ਰਜਤ ਓਬਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਹੋਈ ਇਸ ਬੈਠਕ ਦੌਰਾਨ ਇਹ ਵਿਚਾਰ ਕੀਤਾ ਗਿਆ ਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਭੀੜ ਨੂੰ ਰੋਕਣ ਲਈ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਹੈਵੀ ਵਾਹਨਾਂ ਦੀ ਆਵਾਜਾਈ ਉਪਰ ਰੋਕ ਲਗਾਉਣ ਦੀ ਤਜਵੀਜ਼ ਉੱਪਰ ਵਿਚਾਰ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਭੁਪਿੰਦਰਾ ਰੋਡ ‘ਤੇ ਯੂ ਟਰਨ ਨੂੰ ਬੰਦ ਕਰਨ ਦੀ ਤਜਵੀਜ਼ ਵੀ ਘੋਖੀ ਜਾਵੇਗੀ, ਜਦੋਂ ਕਿ ਪਾਸੀ ਰੋਡ ਤੋਂ ਥਾਪਰ ਯੂਨੀਵਰਸਿਟੀ ਦੇ ਟੀ ਪੁਆਇੰਟ ਤੱਕ ਵਾਤਾਵਰਣ ਪਾਰਕ ਤੋਂ ਸਰਵਿਸ ਲੇਨ ਬਣਾਉਣ ਦੀ ਯੋਜਨਾ ਬਾਬਤ ਸਬੰਧਤ ਵਿਭਾਗਾਂ ਨਾਲ ਗੱਲਬਾਤ ਕਰਕੇ ਇਸ ਤਜਵੀਜ਼ ਨੂੰ ਘੋਖਿਆ ਜਾਵੇਗਾ । ਡਾ. ਰਜਤ ਓਬਰਾਏ ਨੇ ਦੱਸਿਆ ਕਿ ਇਸੇ ਤਰ੍ਹਾਂ ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਸਿਟੀ ਸੈਂਟਰ ਦੀ ਪਾਰਕਿੰਗ ਬਾਰੇ ਨਗਰ ਸੁਧਾਰ ਟਰਸਟ ਨਾਲ ਰਾਬਤਾ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਹੋਰ ਪਾਰਕਿੰਗ ਥਾਂਵਾਂ ਦੀ ਤਲਾਸ਼ ਕੀਤੀ ਜਾਵੇਗੀ। ਇਸੇ ਤਰ੍ਹਾਂ ਨਿਰਵਿਘਨ ਆਵਾਜਾਈ ਲਈ ਸ਼ਹਿਰ ਅੰਦਰਲੇ ਸਕੂਲਾਂ ਤੇ ਕਾਲਜਾਂ ਦੀ ਛੁੱਟੀ ਦਾ ਸਮਾਂ ਵੱਖੋ-ਵੱਖ ਕਰਨ ਲਈ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਜਾਵੇਗੀ । ਇਸ ਬੈਠਕ ਮੌਕੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਅਤੇ ਬਬਨਦੀਪ ਸਿੰਘ ਵਾਲੀਆ, ਡੀਐਸਪੀ ਅੱਛਰੂ ਰਾਮ, ਐਕਸੀਐਨ ਲੋਕ ਨਿਰਮਾਣ ਪਿਯੂਸ਼ ਅਗਰਵਾਲ, ਲੈਂਡ ਬਰਾਂਚ ਦੇ ਅਧਿਕਾਰੀ ਵੀ ਹਾਜ਼ਰ ਸਨ ।

Scroll to Top