Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 12:49 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 6 ਫਰਵਰੀ : ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਦੀ ਮੌਜੂਦਗੀ ਵਿੱਚ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਚੇਅਰਮੈਨ ਗੁਰਮੇਲ ਸਿੰਘ ਘਰਾਚੋ ਨੇ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ । ਉਹਨਾਂ ਨੇ ਇਸ ਦੌਰਾਨ ਸਮੂਹ ਕਾਰਜ ਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਤੋਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਬਲਾਕਾਂ ਦੇ ਦਾਇਰੇ ਵਿੱਚ ਹੋ ਰਹੇ ਕੰਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਿਲ ਕੀਤੀ । ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਤਰਜੀਹ ਦੇ ਆਧਾਰ ਉਤੇ ਜਮਾਂ ਕਰਵਾਏ ਜਾਣ ਤਾਂ ਜੋ ਫੰਡਾਂ ਦੀਆਂ ਅਗਲੀਆਂ ਕਿਸ਼ਤਾਂ ਜਾਰੀ ਕਰਵਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ । ਉਹਨਾਂ ਨੇ ਇਸ ਦੌਰਾਨ ਪੰਚਾਇਤੀ ਰਾਜ ਵਿਭਾਗ, ਜਲ ਸਪਲਾਈ ਤੇ ਸੀਵਰੇਜ ਬੋਰਡ, ਮੰਡੀ ਬੋਰਡ ਸਮੇਤ ਹੋਰ ਵਿਭਾਗਾਂ ਦੇ ਕੰਮਾਂ ਬਾਰੇ ਵੀ ਜਾਇਜ਼ਾ ਲਿਆ । ਇਸ ਮੌਕੇ ਵੱਖ-ਵੱਖ ਸਰਕਾਰੀ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ ਤੇ ਐਸਡੀਓ, ਸਮੂਹ ਕਾਰਜਸਾਧਕ ਅਫਸਰ ਅਤੇ ਬੀ. ਡੀ. ਪੀ. ਓ. ਵੀ ਮੌਜੂਦ ਸਨ ।

Scroll to Top