Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜੀਵ ਰਾਜਾ ਦੀ ਗ੍ਰਿਫ਼ਤਾਰੀ ਦਿੱਲੀ ਹਾਰ ਦਾ ਬਰਦਾਸ਼ਤ ਨਾ ਹੋਣਾ ਹੈ : ਬਿੱਟੂ

ਰਾਜੀਵ ਰਾਜਾ ਦੀ ਗ੍ਰਿਫ਼ਤਾਰੀ ਦਿੱਲੀ ਹਾਰ ਦਾ ਬਰਦਾਸ਼ਤ ਨਾ ਹੋਣਾ ਹੈ : ਬਿੱਟੂ

ਰਾਜੀਵ ਰਾਜਾ ਦੀ ਗ੍ਰਿਫ਼ਤਾਰੀ ਦਿੱਲੀ ਹਾਰ ਦਾ ਬਰਦਾਸ਼ਤ ਨਾ ਹੋਣਾ ਹੈ : ਬਿੱਟੂ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਰਾਜੀਵ ਰਾਜਾ ਨਾਮ ਦੇ ਵਿਅਕਤੀ ਦੀ ਜਬਰਨ ਵਸੂਲੀ ਮਾਮਲੇ ਵਿਚ ਕੀਤੀ ਗਈ ਗ੍ਰਿਫ਼ਤਾਰੀ ਤੇ ਬੋਲਦਿਆਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਖਿਆ ਹੈ ਕਿ ਰਾਜੀਵ ਰਾਜਾ ਦੀ ਗ੍ਰਿਫ਼ਤਾਰੀ ਦਾ ਸਿੱਧਾ ਸਿੱਧਾ ਮਤਲਬ ਹੈ ਕਿ ਆਮ ਆਦਮੀ ਪਾਰਟੀ ਤੋਂ ਦਿੱਲੀ ਚੋਣਾਂ ਵਿਚ ਹੋਈ ਹਾਰ ਬਰਦਾਸ਼ਤ ਨਹੀਂ ਹੋ ਰਹੀ ਹੈ, ਜਿਸ ਕਾਰਨ ਹੀ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ । ਦੱਸਣਯੋਗ ਹੈ ਕਿ ਲੁਧਿਆਣਾ ਵਿਖੇ ਜਿਸ ਰਾਜੀਵ ਰਾਜਾ ਨੂੰ ਜਬਰਨ ਵਸੂਲੀ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਮੰਨੇ ਜਾਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਆਪ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਬੇਹੁਦਰੀਆਂ ਕਾਰਵਾਈਆਂ ਦੇ ਵਿਰੋਧ ਵਿਚ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਤੇ ਐਲਾਨ ਕੀਤਾ ਹੈ ਕਿ ਉਹ ਸੰਸਦ ਸੈਸ਼ਨ ਖਤਮ ਹੋਣ ਤੋਂ ਬਾਅਦ, ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਦੇਣਗੇ।ਜਾਣਕਾਰੀ ਅਨੁਸਾਰ ਰਾਜੀਵ ਰਾਜਾ ਵਿਰੁੱਧ ਕੀਤੀ ਗਈ ਕਾਰਵਾਈ ਲੁਧਿਆਣਾ ਦੇ ਮਾਲ ਐਨਕਲੇਵ ਦੇ ਰਹਿਣ ਵਾਲੇ ਰਵੀਸ਼ ਗੁਪਤਾ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗਣ `ਤੇ ਕੀਤੀ ਗਈ ਹੈ। ਪੁਲਸ ਨੇ ਇਸ ਮਾਮਲੇ ਵਿੱਚ ਪਹਿਲਾਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਪੁੱਛਗਿੱਛ ਦੌਰਾਨ ਰਾਜੀਵ ਰਾਜਾ ਦਾ ਨਾਮ ਸਾਹਮਣੇ ਆਇਆ।ਦੋਸ਼ ਹੈ ਕਿ ਰਾਜੀਵ ਰਾਜਾ ਦੇ ਮੋਬਾਈਲ ਵਿੱਚ ਉਸ ਦੇ ਕਾਲ ਡਿਟੇਲ ਸਾਹਮਣੇ ਆਏ ਸਨ, ਜਿਸ `ਤੇ ਪੁਲਸ ਨੇ ਰਾਜੀਵ ਰਾਜਾ ਨੂੰ ਹਿਰਾਸਤ ਵਿੱਚ ਲੈ ਲਿਆ ਪਰ ਪੁਲਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।

Scroll to Top