Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 11:05 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਹੈਰੀਟੇਜ ਮੇਲਾ-2025

ਪਟਿਆਲਾ ਹੈਰੀਟੇਜ ਮੇਲਾ-2025

ਪਟਿਆਲਾ ਹੈਰੀਟੇਜ ਮੇਲਾ-2025
-ਏ. ਡੀ. ਸੀ. ਇਸ਼ਾ ਸਿੰਗਲ ਵੱਲੋਂ ਕਿਲ੍ਹਾ ਮੁਬਾਰਕ ‘ਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ
-15 ਸ਼ਾਮ ਨੂੰ ਕਿਲ੍ਹਾ ਮੁਬਾਰਕ ‘ਚ ਸਤਿੰਦਰ ਸੱਤੀ ਵੱਲੋਂ ਰਵਾਇਤੀ ਪੰਜਾਬੀ ਪਹਿਰਾਵੇ ਦਾ ਫ਼ੈਸ਼ਨ ਸ਼ੋਅ ‘ਰੰਗ ਪੰਜਾਬ ਦੇ’ ਹੋਵੇਗਾ
-16 ਫਰਵਰੀ ਦੀ ਸ਼ਾਮ ਨੂੰ ਕਿਲ੍ਹਾ ਮੁਬਾਰਕ ‘ਚ ਵਿਸ਼ਵ ਪ੍ਰਸਿੱਧ ਸਿਤਾਰ ਵਾਦਕ ਨਿਲਾਦਰੀ ਕੁਮਾਰ ਵੱਲੋਂ ਤਬਲਾ ਵਾਦਕ ਸੱਤਿਆਜੀਤ ਤਲਵਾਲਕਰ ਦੇ ਤਬਲੇ ਨਾਲ ਸਿਤਾਰ ਵਾਦਨ
-ਸਮੂਹ ਪਟਿਆਲਵੀ ‘ਪਟਿਆਲਾ ਹੈਰੀਟੇਜ ਫੈਸਟੀਵਲ’ ਦਾ ਆਨੰਦ ਜਰੂਰ ਮਾਣਨ, ਕੋਈ ਟਿਕਟ ਨਹੀਂ-ਇਸ਼ਾ ਸਿੰਗਲ
ਪਟਿਆਲਾ, 10 ਫਰਵਰੀ : ਪਟਿਆਲਾ ਦੇ ਏ. ਡੀ. ਸੀ. (ਜ) ਇਸ਼ਾ ਸਿੰਗਲ ਨੇ ਪਟਿਆਲਾ ਹੈਰੀਟੇਜ-2025 ਦੇ ਕਿਲ੍ਹਾ ਮੁਬਾਰਕ ਪਟਿਆਲਾ ਵਿਖੇ 15 ਅਤੇ 16 ਫਰਵਰੀ ਨੂੰ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਿਲ੍ਹਾ ਮੁਬਾਰਕ ਵਿਖੇ ਨੋਡਲ ਅਫ਼ਸਰਾਂ ਨਾਲ ਇੱਕ ਬੈਠਕ ਕੀਤੀ । ਏ. ਡੀ. ਸੀ. ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪਟਿਆਲਾ ਹੈਰੀਟੇਜ ਫੈਸਟੀਵਲ-2025 ਦੇ ਵੱਖ-ਵੱਖ ਸਮਾਗਮ 13 ਫਰਵਰੀ ਤੋਂ ਸ਼ੁਰੂ ਹੋਣਗੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਤਹਿਤ 16 ਫਰਵਰੀ ਤੱਕ ਇਹ ਸਮਾਗਮ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾ ਰਹੇ ਹਨ ।
ਉਨ੍ਹਾਂ ਦੱਸਿਆ ਕਿ ਸ਼ਨੀਵਾਰ, 15 ਫਰਵਰੀ ਦੀ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਉਘੀ ਅਦਾਕਾਰਾ ਸਤਿੰਦਰ ਸੱਤੀ ਵੱਲੋਂ ਰਵਾਇਤੀ ਪੰਜਾਬੀ ਪਹਿਰਾਵੇ ਦੇ ਫ਼ੈਸ਼ਨ ਸ਼ੋਅ ‘ਰੰਗ ਪੰਜਾਬ ਦੇ’ ਦੀ ਦਿਲਕਸ਼ ਪੇਸ਼ਕਾਰੀ ਹੋਵੇਗੀ । ਇਸ ਵਿੱਚ ਫ਼ੈਸ਼ਨ ਡਿਜ਼ਾਇਨਰ ਏਲੀ ਕਿਮ ਵੱਲੋਂ ਤਿਆਰ ਕੀਤੇ ਗਏ ਪੰਜਾਬੀ ਪਹਿਰਾਵੇ ਤੇ ਗਹਿਣਿਆਂ ਦੇ ਅਮੀਰ ਵਿਰਸੇ ਦੀ ਪ੍ਰਦਰਸ਼ਨੀ ਹੋਵੇਗੀ। ਇਸ ਤੋਂ ਬਿਨ੍ਹਾਂ 16 ਫਰਵਰੀ ਦੀ ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਹੀ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਵਿਸ਼ਵ ਪ੍ਰਸਿੱਧ ਸਿਤਾਰ ਵਾਦਕ ਨਿਲਾਦਰੀ ਕੁਮਾਰ ਵੱਲੋਂ ਸਿਤਾਰ ਵਾਦਨ ਤੇ ਉਘੇ ਤਬਲਾ ਵਾਦਕ ਸੱਤਿਆਜੀਤ ਤਲਵਾਲਕਰ ਵੱਲੋਂ ਤਬਲੇ ਦੀ ਪੇਸ਼ਕਾਰੀ ਦਿੱਤੀ ਜਾਵੇਗੀ ।
ਇਸ਼ਾ ਸਿੰਗਲ ਨੇ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਸੱਦਾ ਦਿੱਤਾ ਕਿ ਉਹ 13 ਫਰਵਰੀ ਤੋਂ ਸ਼ੁਰੂ ਹੋ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਦਾ ਲਾਜਮੀ ਹਿੱਸਾ ਬਣਕੇ ਇਨ੍ਹਾਂ ਦਾ ਆਨੰਦ ਜਰੂਰ ਮਾਨਣ । ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਐਂਟਰੀ ਫ਼੍ਰੀ ਹੈ ਅਤੇ ਕੋਈ ਪਾਸ ਜਾਂ ਦਾਖਲਾ ਟਿਕਟ ਨਹੀਂ ਰੱਖੀ ਗਈ । ਇਸ ਮੌਕੇ ਐਸ. ਡੀ. ਐਮ. ਸਮਾਣਾ ਤਰਸੇਮ ਚੰਦ, ਸੀ. ਡੀ. ਪੀ. ਓ. ਸੁਪ੍ਰੀਤ ਬਾਜਵਾ, ਤਹਿਸੀਲਦਾਰ ਹਰਸਿਮਰਨ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Scroll to Top